'ਆਪ' ਦੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਦੀ ਬਜਾਏ ਕੇਜਰੀਵਾਲ ਦੀ ਫਿਕਰ : ਬਾਜਵਾ

Wednesday, Jul 20, 2022 - 12:44 AM (IST)

'ਆਪ' ਦੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਦੀ ਬਜਾਏ ਕੇਜਰੀਵਾਲ ਦੀ ਫਿਕਰ : ਬਾਜਵਾ

ਗੁਰਦਾਸਪੁਰ (ਜੀਤ ਮਠਾਰੂ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਜ਼ਾ ਮਨਜ਼ੂਰੀ ਨਾ ਮਿਲਣ ਦੇ ਮੁੱਦੇ 'ਤੇ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲੇ ਰਾਜ ਸਭਾ ਮੈਂਬਰਾਂ ਵੱਲੋਂ ਦਿੱਲੀ ਦੇ ਸੰਸਦ ਮੈਂਬਰਾਂ ਨਾਲ ਸ਼ਾਮਲ ਹੋ ਕੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਸਬੰਧੀ ਜਾਰੀ ਬਿਆਨ ਰਾਹੀਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹੱਕ ਬਚਾਉਣ ਲਈ ਅਨੇਕਾਂ ਅਹਿਮ ਮੁੱਦੇ ਸੰਸਦ 'ਚ ਉਠਾਉਣ ਦੀ ਲੋੜ ਹੈ ਪਰ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸੰਸਦ ਮੈਂਬਰਾਂ ਨੇ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ, ਪੰਜਾਬ ਯੂਨੀਵਰਸਿਟੀ ਨੂੰ ਦਰਪੇਸ਼ ਅਹਿਮ ਮੁੱਦੇ, ਐੱਸ.ਵਾਈ.ਐੱਲ. ਪ੍ਰਾਜੈਕਟ, ਜੀ.ਐੱਸ.ਟੀ. ਮੁਆਵਜ਼ਾ ਰੋਕਣ ਕਾਰਨ ਪੈਦਾ ਹੋਏ ਮੁੱਦੇ, ਕਿਸਾਨਾਂ ਦੀਆਂ ਸਮੱਸਿਆਵਾਂ ਸਮੇਤ ਅਨੇਕਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਖ਼ਬਰ ਇਹ ਵੀ : ਮਾਫ਼ੀਆ ਨੇ ਟਿੱਪਰ ਹੇਠਾਂ ਕੁਚਲਿਆ DSP ਤਾਂ ਉਥੇ ਗਾਇਕ ਜਾਨੀ ਦਾ ਹੋਇਆ ਭਿਆਨਕ ਐਕਸੀਡੈਂਟ, ਪੜ੍ਹੋ TOP 10

ਇਸੇ ਤਰ੍ਹਾਂ ਅਗਨੀਪਥ ਸਕੀਮ, ਜਿਸ ਕਾਰਨ ਫੌਜ ਵਿੱਚ ਪੰਜਾਬ ਦੀ ਨੁਮਾਇੰਦਗੀ 7.8 ਤੋਂ ਘਟਾ ਕੇ 2 ਫ਼ੀਸਦੀ ਹੋਵੇਗੀ, ਬੀ.ਬੀ.ਐੱਮ.ਬੀ. ਵਿੱਚ ਨੁਮਾਇੰਦਗੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਪਾਬੰਦੀ ਲਗਾ ਕੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਹੋਏ ਹਮਲੇ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਸੰਸਦ 'ਚ ਉਠਾਉਣ ਦੀ ਬਜਾਏ ਇਨ੍ਹਾਂ ਸੰਸਦ ਮੈਂਬਰਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਏਜੰਡੇ ਨੂੰ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ 'ਆਪ' ਵੱਲੋਂ ਰਾਜ ਸਭਾ 'ਚ ਭੇਜੇ ਉਕਤ ਮੈਂਬਰਾਂ ਦੀ ਪੰਜਾਬ ਦੇ ਸੁਹਿਰਦ ਲੋਕਾਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਜਾਇਜ਼ ਹੈ ਅਤੇ ਇਨ੍ਹਾਂ ਸੰਸਦ ਮੈਂਬਰਾਂ ਨੇ ਹੁਣ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੀ ਬਜਾਏ ਕੇਜਰੀਵਾਲ ਦੇ ਹਿੱਤਾਂ ਦੀ ਫਿਕਰ ਹੈ।

ਇਹ ਵੀ ਪੜ੍ਹੋ : ਪੁਜਾਰੀ ’ਤੇ ਲਾਏ ਸ਼ਰਾਬ ਪੀਣ ਦੇ ਦੋਸ਼, ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ

ਬਾਜਵਾ ਨੇ ਕਿਹਾ ਕਿ ਭਾਵੇਂ ਪਾਰਟੀ ਦੇ ਨਿਯਮਾਂ ਅਤੇ ਹਾਈਕਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਕੋਈ ਬੁਰਾਈ ਨਹੀਂ ਹੈ ਪਰ ਸੰਸਦ ਮੈਂਬਰ ਜਿਹੜੇ ਲੋਕਾਂ ਦੀ ਪ੍ਰਤੀਨਿਧਤਾ ਕਰਦੇ ਹਨ, ਉਨ੍ਹਾਂ ਦੇ ਗੰਭੀਰ ਮਸਲਿਆਂ ਨੂੰ ਕਿਸੇ ਕੀਮਤ 'ਤੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਲਈ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਚਾਹੀਦਾ ਸੀ ਕਿ ਉਹ ਇਸ ਮੁੱਦੇ ਨੂੰ ਦਿੱਲੀ 'ਆਪ' ਦੇ ਸੰਸਦ ਮੈਂਬਰਾਂ 'ਤੇ ਛੱਡ ਦਿੰਦੇ ਅਤੇ ਉਹ ਖੁਦ ਪੰਜਾਬ ਦੇ ਹਿੱਤਾਂ ਦੀ ਫਿਕਰ ਕਰਦੇ। ਬਾਜਵਾ ਨੇ ਕਿਹਾ ਕਿ ਹੁਣ ਜਦੋਂ ਇਸ ਪਾਰਟੀ ਦੀ ਸੱਚਾਈ ਸਾਹਮਣੇ ਆ ਰਹੀ ਹੈ ਤਾਂ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕਰਨ ਵਾਲਾ ਨਿਹੰਗ ਦੋਸ਼ੀ ਕਰਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News