ਆਮ ਆਦਮੀ ਪਾਰਟੀ ''ਚ ਸ਼ਾਮਲ ਹੋਈ ਪਿੰਡ ਨਲੀਨਾ ਦੀ ਪੰਚਾਇਤ

Wednesday, Oct 08, 2025 - 04:46 PM (IST)

ਆਮ ਆਦਮੀ ਪਾਰਟੀ ''ਚ ਸ਼ਾਮਲ ਹੋਈ ਪਿੰਡ ਨਲੀਨਾ ਦੀ ਪੰਚਾਇਤ

ਫ਼ਤਹਿਗੜ੍ਹ ਸਾਹਿਬ (ਬਿਪਨ): ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਨਲੀਨਾ ਦੀ ਸਰਪੰਚ ਹਰਪ੍ਰੀਤ ਕੌਰ, ਪੰਚ ਸ਼ਮਸ਼ੇਰ ਸਿੰਘ, ਪੰਚ ਹਰਕੇਸ਼ ਸਿੰਘ, ਪੰਚ ਜਸਵੰਤ ਕੌਰ, ਪੰਚ, ਸਰਬਜੀਤ, ਪੰਚ ਅਮਰੀਕ ਕੌਰ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਸਾਰੇ ਹੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਵਾਲੀ ਆਪ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ, ਜਿਸ ਦੇ ਚਲਦਿਆਂ ਉਨਾਂ ਆਮ ਆਦਮੀ ਪਾਰਟੀ ਦੇ ਵਿੱਚ ਸ਼ਮੂਲੀਅਤ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੋਣ ਜਾ ਰਿਹੈ ਵੱਡਾ ਬਦਲਾਅ

ਵਿਧਾਇਕ ਲਖਬੀਰ ਸਿੰਘ ਰਾਏ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਂਦੇ ਹਨ, ਅਸੀਂ ਇਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾਂਗੇ। ਉਹਨਾਂ ਇਹ ਵੀ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜਰੂਰਤਮੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਮੁਹਈਆ ਕਰਵਾਏ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News