ਸਿਧਾਂਤ ਮੰਨਣ ''ਤੇ ਸਿੱਧੂ ਦਾ ਪਾਰਟੀ ''ਚ ਸਵਾਗਤ : ਜਰਨੈਲ ਸਿੰਘ

08/24/2016 7:02:22 PM

ਅੰਮ੍ਰਿਤਸਰ : ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਸਹਿ ਇੰਚਾਰਜ ਬਣੇ ਜਰਨੈਲ ਸਿੰਘ ਨੇ ਨਵਜੋਤ ਸਿੰਘ ਸਿੱਧੂ ਬਾਰੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਹ ਪਾਰਟੀ ਦੇ ਸਿਧਾਂਤਾਂ ਨੂੰ ਮੰਨ ਲੈਂਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਦਿਲੋਂ ਸਵਾਗਤ ਕਰੇਗੀ। ਜਰਨੈਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਲੋਕ ਸਭਾ ਤੋਂ ਅਸਤੀਫਾ ਦੇਣ ਤੋਂ ਇਕ ਮਹੀਨਾ ਬਾਅਦ ਅਜੇ ਤਕ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਗੱਲ ਸਿਰੇ ਨਹੀਂ ਚੜ੍ਹ ਸਕੀ ਹੈ। ਜਰਨੈਲ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਵਲੋਂ ਕੋਈ ਸ਼ਰਤ ਨਹੀਂ ਰੱਖੀ ਗਈ ਹੈ।

Gurminder Singh

This news is Content Editor Gurminder Singh