ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Wednesday, Nov 19, 2025 - 04:08 PM (IST)
ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ 'ਚ ਵੱਡੀ ਘਟਨਾ! 'ਕਾਗਜ਼ ਦਾ ਟੁਕੜਾ' ਬਣ ਗਿਆ ਮੌਤ ਦੀ ਵਜ੍ਹਾ
ਇਹ ਨਿਯੁਕਤੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰੇ ਮਗਰੋਂ ਕੀਤੀ ਗਈ ਹੈ। ਉਨ੍ਹਾਂ ਬਲਤੇਜ ਪੰਨੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।
