''ਆਪ'' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾਂ ਦਾ ਦੌਰ ਜਾਰੀ

Friday, Nov 29, 2024 - 11:35 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਕਈ ਉੱਚ ਪੱਧਰੀ ਮੀਟਿੰਗਾਂ ਕਰਕੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਹੋਈਆਂ ਇਨ੍ਹਾਂ ਮੀਟਿੰਗਾਂ ’ਚ ਸੂਬੇ ਭਰ ਤੋਂ ਪਾਰਟੀ ਦੇ ਪ੍ਰਮੁੱਖ ਆਗੂਆਂ, ਵਿਧਾਇਕਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜਥੇਬੰਦੀ ਦੀਆਂ ਟੀਮਾਂ ਨੇ ਚੋਣ ਰਣਨੀਤੀ ਬਣਾਉਣ ਲਈ ਸ਼ਮੂਲੀਅਤ ਕੀਤੀ। ਪ੍ਰੋਗਰਾਮ ’ਚ ਪਟਿਆਲਾ, ਫਗਵਾੜਾ, ਜਲੰਧਰ ਅਤੇ ਲੁਧਿਆਣਾ ਡਿਵੀਜ਼ਨਾਂ ਦੀਆਂ ਟੀਮਾਂ ਦੇ ਨਾਲ-ਨਾਲ ਸੂਬਾ ਪੱਧਰੀ ਆਗੂਆਂ ਨਾਲ ਵੀ ਚਰਚਾ ਕੀਤੀ ਗਈ।

ਇਸ ਮੌਕੇ ਅਮਨ ਅਰੋੜਾ ਨੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਯੋਜਨਾਬੰਦੀ ਅਤੇ ਸਰਗਰਮ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗਾਂ ’ਚ ਸ਼ਹਿਰੀ ਸਥਾਨਕ ਸੰਸਥਾਵਾਂ ’ਚ 'ਆਪ' ਦੀ ਮੌਜੂਦਗੀ ਨੂੰ ਮਜ਼ਬੂਤ ​​ਕਰਨ ਲਈ ਰਣਨੀਤੀ ਤਿਆਰ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਜ਼ਮੀਨੀ ਪੱਧਰ ’ਤੇ ਚਲਾਈ ਮੁਹਿੰਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਪਾਰਟੀ ਵਰਕਰਾਂ ਤੋਂ ਸਰਗਰਮੀ ਨਾਲ ਫੀਡਬੈਕ ਮੰਗੀ ਗਈ। ਪਾਰਟੀ ਜਲਦੀ ਹੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀਆਂ ਅਰਜ਼ੀਆਂ ਮਨਜ਼ੂਰ ਕਰਨਾ ਸ਼ੁਰੂ ਕਰ ਦੇਵੇਗੀ।

ਇਹ ਵੀ ਪੜ੍ਹੋ- ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਵੱਡੀ ਰਾਹਤ, ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਹੋਵੇਗੀ ਪੂਰੀ

ਪਾਰਟੀ ਦੀਆਂ ਸੰਭਾਵਨਾਵਾਂ ’ਤੇ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਨਗਰ ਨਿਗਮ ਚੋਣਾਂ ’ਚ ਨਵੇਂ ਰਿਕਾਰਡ ਬਣਾਉਣ ਦਾ ਭਰੋਸਾ ਹੈ। ਪੰਜਾਬ ਦੇ ਲੋਕ ਸਾਡਾ ਕੰਮ ਵੇਖ ਚੁੱਕੇ ਹਨ ਅਤੇ ਜਾਣਦੇ ਹਨ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ। ਪਾਰਟੀ ਆਪਣੇ ਆਊਟਰੀਚ ਪ੍ਰੋਗਰਾਮਾਂ ਨੂੰ ਤੇਜ਼ ਕਰਨ, ਸਾਰੇ ਸੰਗਠਨਾਤਮਕ ਪੱਧਰਾਂ ਤੋਂ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਤੇ ਆਉਣ ਵਾਲੀਆਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਨੂੰ ਤਰਜ਼ੀਹ ਦੇਣ ਦੀ ਯੋਜਨਾ ਬਣਾ ਰਹੀ ਹੈ।

ਮੀਟਿੰਗ ’ਚ ਮੰਤਰੀ ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈ. ਟੀ. ਓ, ਡਾ. ਬਲਬੀਰ ਸਿੰਘ, ਮਹਿੰਦਰ ਭਗਤ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ (ਮੀਤ ਪ੍ਰਧਾਨ) ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ (ਮੀਤ ਪ੍ਰਧਾਨ), ਜਸਵੀਰ ਸਿੰਘ ਰਾਜਾ ਗਿੱਲ (ਮੀਤ ਪ੍ਰਧਾਨ), ਸ਼ਮਿੰਦਰ ਸਿੰਘ ਖਿੰਡਾ (ਸੂਬਾ ਸਕੱਤਰ), ਜਗਰੂਪ ਸਿੰਘ ਸੇਖਵਾਂ (‘ਆਪ’ ਪੰਜਾਬ ਜਨਰਲ ਸਕੱਤਰ), ਅਮਨਦੀਪ ਸਿੰਘ ਮੋਹੀ (ਸੂਬਾ ਸਕੱਤਰ), ਰਾਜਵਿੰਦਰ ਕੌਰ ਥਿਆੜਾ (ਸੂਬਾ ਸਕੱਤਰ), ਗੁਰਦੇਵ ਸਿੰਘ ਲੱਖਾ (ਸੂਬਾ ਸਕੱਤਰ), ਰਣਜੋਧ ਹਡਾਣਾ (ਸੂਬਾ ਸਕੱਤਰ) ਅਤੇ ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ), ਪਵਨ ਕੁਮਾਰ ਟੀਨੂੰ ਆਦਿ ਸ਼ਾਮਲ ਹੋਏ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ

ਇਨ੍ਹਾਂ ਤੋਂ ਇਲਾਵਾ ਦੀਪਕ ਬਾਲੀ, ਡਾ. ਸੰਨੀ ਆਹਲੂਵਾਲੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਇੰਦਰਜੀਤ ਸਿੰਘ ਸੰਧੂ ਲੋਕ ਸਭਾ ਇੰਚਾਰਜ, ਮੇਘਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ, ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ, ਜੋਗਿੰਦਰ ਮਾਨ ਫਗਵਾੜਾ ਹਲਕਾ ਇੰਚਾਰਜ, ਹਰਮਿੰਦਰ ਸਿੰਘ ਬਖਸ਼ੀ ਲੋਕ ਸਭਾ ਇੰਚਾਰਜ, ਲਲਿਤ ਸਖਲਾਨੀ ਜ਼ਿਲਾ ਇੰਚਾਰਜ ਕਪੂਰਥਲਾ, ਵਿਧਾਇਕ ਰਮਨ ਅਰੋੜਾ ਜਲੰਧਰ ਸੈਂਟਰਲ, ਦਿਨੇਸ਼ ਢੱਲ ਹਲਕਾ ਇੰਚਾਰਜ ਜਲੰਧਰ ਉੱਤਰੀ, ਅੰਮ੍ਰਿਤਪਾਲ ਸਿੰਘ, ਡਾ. ਦੀਪਕ ਬਾਂਸਲ ਲੋਕ ਸਭਾ ਇੰਚਾਰਜ ਲੁਧਿਆਣਾ, ਸ਼ਰਨਪਾਲ ਸਿੰਘ ਮੱਕੜ ਜ਼ਿਲਾ ਪ੍ਰਧਾਨ, ਪਰਮਵੀਰ ਸਿੰਘ ਜ਼ਿਲ੍ਹਾ ਸੈਕਸ਼ਨ ਆਦਿ ਨੇ ਵੀ ਸ਼ਿਰਕਤ ਕੀਤੀ।

ਗੁਰਪ੍ਰੀਤ ਗੋਗੀ ਵਿਧਾਇਕ ਲੁਧਿਆਣਾ ਵੈਸਟ, ਮਦਨ ਲਾਲ ਬੱਗਾ ਵਿਧਾਇਕ ਲੁਧਿਆਣਾ ਉੱਤਰੀ, ਅਸ਼ੋਕ ਕੁਮਾਰ ਪੱਪੀ ਵਿਧਾਇਕ ਲੁਧਿਆਣਾ ਸੈਂਟਰਲ, ਦਲਜੀਤ ਸਿੰਘ ਗਰਵਾਲ ਵਿਧਾਇਕ ਲੁਧਿਆਣਾ ਪੂਰਬ, ਰਜਿੰਦਰ ਪਾਲ ਕੌਰ ਛੀਨਾ ਵਿਧਾਇਕ ਲੁਧਿਆਣਾ ਦੱਖਣੀ, ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ, ਗੁਰਧਾਰਮਾਨ ਸਿੰਘ ਕੁਲੀ ਜ਼ਿਲਾ ਪ੍ਰਧਾਨ ਲੁਧਿਆਣਾ ਗ੍ਰਾਮੀਣ, ਪਰਦੀਪ ਸਿੰਘ ਖਾਲਸਾ ਜ਼ਿਲ੍ਹਾ ਸਕੱਤਰ ਲੁਧਿਆਣਾ ਗ੍ਰਾਮੀਣ, ਹਰਭੁਪਿੰਦਰ ਸਿੰਘ ਧਰੌੜ ਜ਼ਿਲਾ ਪ੍ਰਧਾਨ ਪੇਂਡੂ ਸ਼ਹਿਰੀ, ਸੀ. ਏ. ਸੁਰੇਸ਼ ਗੋਇਲ ਕੈਸ਼ੀਅਰ ਪੰਜਾਬ ਅਤੇ ਨਵਜੋਤ ਸਿੰਘ ਜਰਗ ਲੋਕ ਸਭਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਹਾਜ਼ਰ ਸਨ।

ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News