ਰਾਜਪੁਰਾ ''ਚ ਫੜ੍ਹੀ ਨਾਜਾਇਜ਼ ਸ਼ਰਾਬ ਦੀ ਫੈਕਟਰੀ ਪਿੱਛੇ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ : ਆਪ
Wednesday, Dec 09, 2020 - 03:14 PM (IST)
ਰਾਜਪੁਰਾ (ਬਲਜਿੰਦਰ) : ਰਾਜਪੁਰਾ 'ਚ ਫੜ੍ਹੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਮਾਮਲੇ 'ਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਵਿਧਾਇਕ ਮੀਤ ਹੇਅਰ ਨੇ ਦੋਸ਼ ਲਾਇਆ ਕਿ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੇ ਕਾਂਗਰਸ ਦੇ ਵਿਧਾਇਕਾਂ ਨਾਲ ਸਬੰਧ ਹਨ।
ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਨੇ ਦਰਜਾ ਚਾਰ ਤੋਂ ਕਲਰਕਾਂ ਦੀ ਪਦ-ਉੱਨਤੀ ਲਈ ਟਾਈਪ ਟੈਸਟ ਦਾ ਨਤੀਜਾ ਐਲਾਨਿਆ
ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸਬੰਧੀ ਫੜ੍ਹਿਆ ਗਿਆ ਵਿਅਕਤੀ ਘਨੌਰ ਤੋਂ ਵਿਧਾਇਕ ਮਦਨ ਲਾਲ ਅਤੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ ਦਾ ਕਰੀਬੀ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਨਾਮੀ ਇਹ ਦੋਸ਼ੀ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਲੜ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 'ਵਿਧਾਇਕ' ਨੇ ਕਿਸਾਨ ਅੰਦੋਲਨ ਲਈ ਕੀਤੇ 3 ਵੱਡੇ ਐਲਾਨ, ਬਾਕੀ ਆਗੂ ਵੀ ਲੈਣ ਸੇਧ
ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਦੀਆਂ ਮੁੱਖ ਮੰਤਰੀ ਦੇ ਓ. ਐਸ. ਡੀ. ਤੋਂ ਲੈ ਕੇ ਪੰਜਾਬ ਦੇ ਕਾਂਗਰਸ ਪ੍ਰਧਾਨ ਤੱਕ ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ 'ਚ ਨਕਲੀ ਸ਼ਰਾਬ ਪੀਣ ਕਾਰਨ ਬਹੁਤ ਸਾਰੀਆਂ ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
ਇਹ ਵੀ ਪੜ੍ਹੋ : ਰਾਜਪੁਰਾ 'ਚ ਨਾਜਾਇਜ਼ ਸ਼ਰਾਬ ਤਿਆਰ ਕਰਨ ਦਾ ਧੰਦਾ ਬੇਪਰਦ, ਵੱਡੀ ਗਿਣਤੀ 'ਚ ਸਮਾਨ ਬਰਾਮਦ (ਤਸਵੀਰਾਂ)
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਕਾਂਗਰਸੀ ਵਿਧਾਇਕਾਂ ਮਦਨ ਲਾਲ ਅਤੇ ਹਰਦਿਆਲ ਕੰਬੋਜ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮਾਮਲੇ 'ਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਉੁਨ੍ਹਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਨੋਟ : ਰਾਜਪੁਰਾ 'ਚ ਫੜ੍ਹੀ ਸ਼ਰਾਬ ਦੀ ਨਾਜਾਇਜ਼ ਫੈਕਟਰੀ ਮਾਮਲੇ 'ਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਬਾਰੇ ਦਿਓ ਰਾਏ