SGPC ਦੇ ਇਜਲਾਸ 'ਤੇ 'ਆਮ ਆਦਮੀ ਪਾਰਟੀ' ਦੀ ਅਹਿਮ ਪ੍ਰੈੱਸ ਕਾਨਫਰੰਸ, ਆਖ਼ੀਆਂ ਇਹ ਗੱਲਾਂ

Monday, Jun 26, 2023 - 04:12 PM (IST)

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਦੇ ਗਏ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਗਿਆ। ਇਸ 'ਤੇ ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਚਾਹੁੰਦੀ ਹੈ ਕਿ ਗੁਰਬਾਣੀ ਦੁਨੀਆ ਦੇ ਕੋਨੇ-ਕੋਨੇ ਅਤੇ ਘਰ-ਘਰ ਤੱਕ ਮੁਫ਼ਤ ਪਹੁੰਚੇ ਅਤੇ ਫਰੀ-ਟੂ-ਏਅਰ ਹੋਵੇ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ 'ਚ ਅੱਜ ਐੱਸ. ਜੀ. ਪੀ. ਸੀ. ਨੇ ਮਤਾ ਪਾਸ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਕਦਮ ਪੰਥ 'ਤੇ ਹਮਲਾ ਕਿਸ ਤਰ੍ਹਾਂ ਹੋ ਗਿਆ, ਇਸ ਦਾ ਜਵਾਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇਣ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ

ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਸਿਰਫ ਇਕ ਪ੍ਰਾਈਵੇਟ ਚੈਨਲ ਨੂੰ ਬਚਾਉਣ 'ਚ ਲੱਗੀ ਹੋਈ ਹੈ। ਪੰਜਾਬ ਦੀ ਸਰਕਾਰ ਚੁਣਨ ਵੇਲੇ ਸਿੱਖਾਂ ਨੇ ਵੀ ਵੋਟਾਂ ਪਾਈਆਂ ਹਨ ਤਾਂ ਫਿਰ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਸਿੱਖ ਗੁਰਦੁਆਰਾ ਸੋਧ ਐਕਟ ਸਿੱਖਾਂ 'ਤੇ ਹਮਲਾ ਕਿਸ ਤਰ੍ਹਾਂ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਅਸੀਂ ਸਿਰੇ ਤੋਂ ਨਕਾਰਦੇ ਹਾਂ। ਉਨ੍ਹਾਂ ਕਿਹਾ ਕਿ ਲੱਗਦਾ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਹੀਂ ਚਾਹੁੰਦੇ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਲੋਕਾਂ ਦੇ ਘਰਾਂ ਅਤੇ ਦੁਨੀਆਂ ਦੇ ਕੋਨੇ-ਕੋਨੇ ਤੱਕ ਮੁਫ਼ਤ ਪਹੁੰਚੇ।

ਇਹ ਵੀ ਪੜ੍ਹੋ : Youtube ਵੀਡੀਓ Like ਕਰੋ ਤੇ ਪੈਸੇ ਕਮਾਓ, ਜੇਕਰ ਤੁਹਾਨੂੰ ਵੀ ਆ ਰਹੇ ਨੇ ਅਜਿਹੇ Message ਤਾਂ...

ਮਾਲਵਿੰਦਰ ਕੰਗ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਇਕ ਪਰਿਵਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਇਹੀ ਮੰਤਵ ਹੈ ਕਿ ਗੁਰਬਾਣੀ 'ਤੇ ਕਿਸੇ ਇਕ ਟੀ. ਵੀ. ਚੈਨਲ ਦਾ ਕਬਜ਼ਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਇਕ ਪਰਿਵਾਰ ਦੀ ਸਿਆਸਤ ਚਮਕਾਉਣ ਲਈ ਅਜਿਹਾ ਨਾ ਕੀਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News