ਪੰਜਾਬ ਸਰਕਾਰ ਖਿਲਾਫ ''ਆਪ'' ਦਾ ਜ਼ਬਰਦਸਤ ਪ੍ਰਦਰਸ਼ਨ
Monday, Dec 23, 2019 - 04:15 PM (IST)

ਗੁਰਦਾਸਪੁਰ (ਗੁਰਪ੍ਰੀਤ) : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਨੂੰ ਹੜੱਪਣ ਲਈ 'ਦਾ ਵਿਲੇਜ਼ ਕਮਾਨ ਲੈਂਡਜ (ਰੈਗੂਲੇਸ਼ਨ) ਰੂਲਜ਼ 1964 'ਚ ਕੀਤੀ ਤਾਜ਼ਾ ਸੋਧ ਰੱਦ ਕਰਕੇ ਪੰਚਾਇਤਾਂ ਦੀ ਜ਼ਮੀਨ ਬਚਾਉਣ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ 'ਚ ਰੋਸਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਨੂੰ ਹੜੱਪਣ ਲਈ 'ਦਾ ਵਿਲੇਜ਼ ਕਮਾਨ ਲੈਂਡਜ ਰੂਲਜ਼ ਤਹਿਤ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਪ੍ਰਾਈਵੇਟ ਸੈਕਟਰਾਂ ਨੂੰ ਵੇਚ ਕੇ ਗ਼ਰੀਬ ਵਰਗ ਦੇ ਲੋਕਾਂ ਦੇ ਮਾਰਨਾ ਚਾਹੁੰਦੀ ਹੈ, ਜਦ ਕਿ ਇਹ ਸ਼ਾਮਲਾਟ ਜਗ੍ਹਾ ਗ਼ਰੀਬ ਲੋਕਾਂ ਨੂੰ ਦੇਣੀ ਚਾਹੀਦੀ ਹੈ, ਜੋ ਸਰਕਾਰ ਨੇ ਗਰੀਬ ਲੋਕਾਂ ਨੂੰ 5-5 ਮਰਲੇ ਦੇ ਪਲਾਟ ਵੰਡਣੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ 'ਤੇ ਸੰਘਰਸ਼ ਵਿੱਢੇਗੀ।