ਵਜ਼ੀਫਾ ਘਪਲਾ : ''ਆਪ'' ਦਾ ਧਰਨਾ ਸੱਤਵੇਂ ਦਿਨ ਵੀ ਜਾਰੀ, ਧਰਮਸੋਤ ਦੇ ਮਖੌਟੇ ਲਾ ਬਜ਼ਾਰਾਂ ''ਚ ਘੁੰਮੇ ਵਰਕਰ

Tuesday, Sep 08, 2020 - 03:11 PM (IST)

ਨਾਭਾ (ਖੁਰਾਣਾ) : ਪੰਜਾਬ 'ਚ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ  ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਅੱਜ ਸੱਤਵੇਂ ਦਿਨ 'ਚ ਦਾਖ਼ਲ ਹੋ ਗਿਆ। ਅੱਜ ਦਾ ਧਰਨਾ ਅਨੋਖੇ ਢੰਗ ਨਾਲ ਲਾਇਆ ਗਿਆ, ਜਿਸ 'ਚ ਮੰਤਰੀ ਧਰਮਸੋਤ ਦੇ ਮਖੌਟੇ ਲਾ ਕੇ 'ਆਪ' ਵਰਕਰਾਂ ਵੱਲੋਂ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਰੱਖੀ ਗਈ।

ਧਰਨੇ 'ਚ ਮਾਸਟਰ ਬਲਦੇਵ ਸਿੰਘ ਵਿਧਾਇਕ ਜੈਤੋ ਨੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਪਾਰਟੀ ਵੱਲੋਂ ਧਰਨਾ ਲਗਾਤਾਰ ਜਾਰੀ ਰਹੇਗਾ। ਇਸ ਧਰਨੇ ਦੌਰਾਨ ਜਨਾਨੀਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੀ ਰਾਹ 'ਤੇ ਤੁਰ ਪਈ ਹੈ, ਜਿਸ ਵੱਲੋਂ ਹੱਕ ਮੰਗਣ ਵਾਲੇ ਲੋਕਾਂ 'ਤੇ ਡਾਂਗਾਂ ਹੀ ਨਹੀਂ ਵਰ੍ਹਾਈਆਂ ਜਾ ਰਹੀਆਂ, ਸਗੋਂ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ।

ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਤੋਂ ਫਗਵਾੜਾ ਵਿਖੇ ਵੀ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਆਗੂ ਨਰਿੰਦਰ ਕੌਰ ਭਰਾਜ ਨੇ ਕੈਪਟਨ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਪੋਸਟ ਮੈਟ੍ਰਿਕ ਘਪਲੇ 'ਚ ਮੰਤਰੀ ਧਰਮਸੋਤ ਨੂੰ ਕੈਪਟਨ ਅਮਰਿੰਦਰ ਸਿੰਘ ਬਚਾ ਰਹੇ ਹਨ।


Babita

Content Editor

Related News