ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫੀ ਨੂੰ ਲੈ ਕੇ ''ਆਪ'' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
Wednesday, May 27, 2020 - 01:09 PM (IST)
ਟਾਂਡਾ ਉੜਮੁੜ(ਮੋਮੀ,ਪੰਡਿਤ,ਸ਼ਰਮਾ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਿਜਲੀ ਬਿੱਲ ਅਤੇ ਸਕੂਲ ਫੀਸਾਂ ਦੀ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਸਰਕਾਰੀ ਹਸਪਤਾਲ ਚੌਕ ਟਾਂਡਾ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਗਿਆl ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਸੋਸ਼ਲ ਡਿਸਟੈਂਸ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਥੋੜ੍ਹੇ ਪਾਰਟੀ ਵਰਕਰਾਂ ਨੇ ਇਸ ਵਿਚ ਭਾਗ ਲਿਆ । ਇਸ ਮੌਕੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਰ ਕਰਦਿਆਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਕਰੋਨਾ ਵਾਇਰਸ ਬੀਮਾਰੀ ਦੇ ਕਾਰਨ ਅੱਜ ਆਮ ਆਦਮੀ ਆਰਥਿਕ ਅਤੇ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਕਿਉਂਕਿ ਪਿਛਲੇ ਦੋ ਮਹੀਨਿਆਂ ਤੋਂ ਸਾਰੇ ਕੰਮਕਾਜ ਬੰਦ ਹੋਣ ਕਾਰਨ ਆਰਥਿਕ ਮੰਦਹਾਲੀ ਵੀ ਆਈ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਆਮ ਆਦਮੀ ਦਾ ਧਿਆਨ ਰੱਖਦਿਆਂ ਮੌਜੂਦਾ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਲੋਕਾਂ ਦੇ ਦੋ ਮਹੀਨਿਆਂ ਦੇ ਬਿਜਲੀ ਦੇ ਬਿੱਲ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਮੁਆਫ ਕੀਤੀਆਂ ਜਾਣ। ਤਾਂ ਜੋ ਆਮ ਆਦਮੀ ਨੂੰ ਵੱਡੀ ਰਾਹਤ ਮਿਲ ਸਕੇ। ਇਸ ਰੋਸ ਪ੍ਰਦਰਸ਼ਨ ਦੌਰਾਨ ਡਾ.ਅਸ਼ੋਕ ਰੇਖੀ,ਬਬਲਾ ਸੈਣੀ,ਗੋਲਡੀ , ਜਸਪਾਲ ਸਿੰਘ,ਜਗਮੋਹਨ ਸਿੰਘ,ਗੁਰਦੀਪ ਸਿੰਘ,ਰੋਹਿਤ,ਜਗਜੋਤ ਸਿੰਘ ਤੇ ਹੋਰ ਪਾਰਟੀ ਵਰਕਰ ਵੀ ਹਾਜਰ ਸਨ।