BBMB ਰਾਹੀਂ ਹਰਿਆਣਾ ਨੂੰ ਪਾਣੀ ਦੇਣ ਲਈ ਕੇਂਦਰ ਸਰਕਾਰ ਵਿਰੁੱਧ ''ਆਪ'' ਦਾ ਪ੍ਰਦਰਸ਼ਨ
Thursday, May 01, 2025 - 02:36 PM (IST)

ਜਲੰਧਰ (ਸੋਨੂੰ)- ਕੇਂਦਰ ਸਰਕਾਰ ਵੱਲੋਂ ਬੀ. ਬੀ. ਐੱਮ. ਬੀ. ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਫ਼ੈਸਲੇ ਵਿਰੁੱਧ 'ਆਪ' ਸਰਕਾਰ ਵੱਲੋਂ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਕਾਰਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀ ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਂਕ 'ਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਵਿਵਾਦ ਵਿਚਾਲੇ MP ਮਾਲਵਿੰਦਰ ਕੰਗ ਨੇ ਲਿਖੀ ਰਵਨੀਤ ਬਿੱਟੂ ਨੂੰ ਚਿੱਠੀ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੀ ਕਮੀ ਵਧਦੀ ਜਾ ਰਹੀ ਹੈ। ਇਸ ਦੇ ਚਲਦਿਆਂ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਹਰਿਆਣਾ ਵਿੱਚ ਭਾਜਪਾ ਸਰਕਾਰ ਦਾ ਸਮਰਥਨ ਕਰਕੇ ਪੰਜਾਬੀ ਧਰਤੀ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਕਦੇ ਵੀ ਪੰਜਾਬ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ ਆ ਰਹੇ ਪੈਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e