'ਆਪ' ਪੰਜਾਬ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ (ਵੀਡੀਓ)

Friday, Dec 20, 2024 - 02:16 PM (IST)

'ਆਪ' ਪੰਜਾਬ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ (ਵੀਡੀਓ)

ਚੰਡੀਗੜ੍ਹ : 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ 'ਚ ਅੱਜ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਦੌਰਾਨ 'ਆਪ' ਦੇ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ 'ਚ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਬਾਰੇ ਜੋ ਸ਼ਬਦ ਵਰਤੇ ਹਨ, ਉਸ ਦੇ ਲਈ ਉਹ ਮੁਆਫ਼ੀ ਮੰਗਣ। ਉਨ੍ਹਾਂ ਦੇ ਬਿਆਨ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਠੇਸ ਪੁੱਜੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਉਹ ਮਹਾਨ ਸੰਸਦ ਹਨ, ਜਿਨ੍ਹਾਂ ਕਰਕੇ ਅਸੀਂ ਅੱਜ ਇਨ੍ਹਾਂ ਸੰਵਿਧਾਨਿਕ ਅਹੁਦਿਆਂ 'ਤੇ ਵਿਰਾਜੇ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਵਲੋਂ ਅਜਿਹੀ ਸ਼ਬਦਾਵਲੀ ਵਰਤਣਾ ਨਿੰਦਣਯੋਗ ਹੈ। ਅਮਨ ਅਰੋੜਾ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਾਇਆ ਜਾਵੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ 'ਚੋਂ ਅਮਿਤ ਸ਼ਾਹ ਨੂੰ ਤੁਰੰਤ ਬਰਖ਼ਾਸਤ ਕਰਨ।

ਇਹ ਵੀ ਪੜ੍ਹੋ : ਭਲਕੇ ਕਿਤੇ ਫਸ ਨਾ ਜਾਇਓ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ Advisory

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਨ ਕਿ ਕਿਸਾਨਾਂ ਦੀ ਜੋ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਤੁਰੰਤ ਮੰਨਿਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News