''ਆਪ'' ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਪੂਰੇ ਪੰਜਾਬ ''ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

Wednesday, Dec 24, 2025 - 12:12 PM (IST)

''ਆਪ'' ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਪੂਰੇ ਪੰਜਾਬ ''ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਨੇ ਹੁਣ ਤੋਂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪਾਰਟੀ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਅੰਦਰ ਨਵੀਆਂ ਨਿਯਕੁਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਨੇ ਪਾਰਟੀ ਦੇ SC ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। 

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਜਾਰੀ ਸੂਚੀ ਵਿਚ 1500 ਤੋਂ ਵੀ ਵੱਧ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਨਾਲ ਨਿਵਾਜ਼ਿਆ ਗਿਆ ਹੈ। ਅਮਨ ਅਰੋੜਾ ਤੇ ਮਨੀਸ਼ ਸਿਸੋਦੀਆ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਨਾਲ ਹੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ ਹੈ। 


author

Anmol Tagra

Content Editor

Related News