ਜੱਗ-ਜ਼ਾਹਰ ਹੋਣ ਲੱਗੀ CM ਮਾਨ ਨਾਲ ਵਿਧਾਇਕਾਂ ਦੀ ਨਾਰਾਜ਼ਗੀ, ਨਵੇਂ ਮੰਤਰੀਆਂ ਨੂੰ ਨਹੀਂ ਦਿੱਤੀ ਵਧਾਈ
Tuesday, Jul 05, 2022 - 03:51 PM (IST)
ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵਾਰ ਫਿਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਨਾ ਬਣਾਉਣ ਨਾਲ ਆਮ ਆਦਮੀ ਪਾਰਟੀ ਅੰਦਰ ਅਸੰਤੋਖ ਦੀ ਚੰਗਿਆੜੀ ਸੁਲਗਣ ਲੱਗੀ ਹੈ। ਹਾਲਾਂਕਿ ਮੰਤਰੀ ਨਾ ਬਣਾਉਣ ਦੇ ਬਾਵਜੂਦ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਵੱਲੋਂ ਜਨਤਕ ਤੌਰ 'ਤੇ ਇਸ ਨੂੰ ਹਾਈਕਮਾਨ ਦਾ ਫ਼ੈਸਲਾ ਮੰਨ ਕੇ ਸਵੀਕਾਰ ਕਰਨ ਅਤੇ ਇਕ ਵਰਕਰ ਦੇ ਤੌਰ 'ਤੇ ਕੰਮ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਨਵੇਂ ਮੰਤਰੀਆਂ ਨੂੰ ਕਿਹੜੇ-ਕਿਹੜੇ ਵਿਭਾਗ ਮਿਲਣਗੇ, ਜਲਦ ਹੀ ਹੋਵੇਗਾ ਐਲਾਨ
ਫਿਰ ਵੀ ਉਕਤ ਵਿਧਾਇਕਾਂ ਦੀ ਨਾਰਾਜ਼ਗੀ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਇਨ੍ਹਾਂ 'ਚੋਂ ਸਰਬਜੀਤ ਕੌਰ ਮਾਣੂੰਕੇ ਨੇ ਸਹੁੰ ਚੁੱਕ ਸਮਾਰੋਹ ਤੋਂ ਦੂਰੀ ਬਣਾਈ ਰੱਖੀ, ਜਦੋਂ ਕਿ ਉਸੇ ਦਿਨ ਉਨ੍ਹਾਂ ਨੇ ਹਲਕਾ ਜਗਰਾਓਂ 'ਚ ਲੋਕਾਂ ਨਾਲ ਮੁਲਾਕਾਤ ਕਰਨ ਦੀ ਫੋਟੋ ਸਾਂਝੀ ਕੀਤੀ ਸੀ। ਮਾਣੂੰਕੇ ਦੀ ਤਰ੍ਹਾਂ ਮੰਤਰੀ ਬਣਨ ਦੀ ਪ੍ਰਮੁੱਖ ਦਾਅਵੇਦਾਰ ਪ੍ਰੋ. ਬਲਜਿੰਦਰ ਕੌਰ ਨੇ ਫੇਸਬੁੱਕ ਜ਼ਰੀਏ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦੇ ਦਿੱਤੀ ਹੈ। ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਨੇ ਤਾਂ ਇਹ ਓਪਚਾਰਿਕਤਾ ਵੀ ਨਹੀਂ ਨਿਭਾਈ।
ਇਹ ਵੀ ਪੜ੍ਹੋ : ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ 'ਚ ਮਚੀ ਹਫੜਾ-ਦਫੜੀ, ਮਾਨ ਸਰਕਾਰ ਨੇ ਜਾਰੀ ਕੀਤਾ ਪੱਤਰ
ਨਾਰਾਜ਼ਗੀ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਦੇ ਚੁੱਕੇ ਹਨ ਜ਼ਿੰਮੇਵਾਰੀ ਸੌਂਪਣ ਦੇ ਸੰਕੇਤ
ਮੰਤਰੀ ਨਾ ਬਣਾਏ ਜਾਣ ਕਾਰਨ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਦੀ ਨਾਰਾਜ਼ਗੀ ਦੀ ਖ਼ਬਰ ਆਮ ਆਦਮੀ ਪਾਰਟੀ ਕੋਲ ਪਹੁੰਚ ਚੁੱਕੀ ਹੈ। ਇਸ ਦਾ ਸਬੂਤ ਹੈ ਕਿ ਮੁੱਖ ਮੰਤਰੀ ਵੱਲੋਂ ਸਹੁੰ ਚੁੱਕ ਸਮਾਰੋਹ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੂੰ ਆਉਣ ਵਾਲੇ ਸਮੇਂ ਦੌਰਾਨ ਵੱਡੀ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ