ਦੇਸ਼ 'ਚ ਮਜ਼ਦੂਰ ਖ਼ੁਦਕੁਸ਼ੀਆਂ 'ਤੇ 'ਆਪ' ਦਾ ਭਾਜਪਾ ਨੂੰ ਵੱਡਾ ਸਵਾਲ- ਕੀ ਏਹੀ ਹੈ 'ਸਬਕਾ ਸਾਥ,ਸਬਕਾ ਵਿਕਾਸ' ?
Wednesday, Dec 21, 2022 - 12:58 PM (IST)
ਚੰਡੀਗੜ੍ਹ : ਦੇਸ਼ 'ਚ ਖ਼ੁਦਕੁਸ਼ੀਆਂ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਦਿਹਾੜੀਦਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ 'ਚ ਹੋ ਰਹੇ ਵਾਧਾ ਦੇ ਮੱਦੇਨਜ਼ਰ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਸਵਾਲ ਖੜ੍ਹੇ ਕੀਤੇ ਹਨ। ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲਾਂ ਦੇ ਘੇਰੇ 'ਚ ਲੈਂਦਿਆਂ ਮਾਲਵਿੰਦਰ ਕੰਗ ਨੇ ਕਿਹਾ ਕਿ 'ਸਬਕਾ ਸਾਥ, ਸਬਕਾ ਵਿਕਾਸ' ਦਾ ਨਾਅਰਾ ਲਾਉਣ ਵਾਲੀ ਭਾਜਪਾ ਦੇ 8 ਸਾਲਾਂ ਦੇ ਕਾਰਜਕਾਲ 'ਚ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ 'ਚ 3 ਗੁਣਾਂ ਵਾਧਾ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀ ਇਸ ਬਦਹਾਲੀ ਲਈ ਭਾਜਪਾ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕੰਗ ਨੇ ਭਾਜਪਾ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ 'ਕੀ ਇਹ ਤੁਹਾਡਾ 'ਸਬਕਾ ਸਾਥ,ਸਬਕਾ ਵਿਕਾਸ' ਸੀ? ਗਰੀਬ ਮਜ਼ਦੂਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਮਾਮਲਾ : ਸਰਕਾਰ ਤੇ ਧਰਨਾਕਾਰੀਆਂ ਨੂੰ ਹਾਈ ਕੋਰਟ ਨੇ ਲਾਈ ਫਟਕਾਰ
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ 'ਚ ਕਿਹਾ ਕਿ ਸੀ ਕੇ ਪਿਛਲੇ 8 ਸਾਲਾਂ 'ਚ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲਿਆ ਹੈ, ਜੋ ਕਿ ਸਾਲ 2014 'ਚ 15,735 ਸੀ ਅਤੇ 2021 'ਚ ਇਹ ਗਿਣਤੀ ਵੱਧ ਕੇ 42,004 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਦੇ ਵਕਫੇ ਦੌਰਾਨ ਖ਼ੁਦਕੁਸ਼ੀਆਂ ਦੇ ਸਭ ਤੋਂ ਵੱਧ ਮਾਮਲੇ ਸਾਲ 2021 ਦੌਰਾਨ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ- Year Ender '22 : ਸ਼ਰਮਸਾਰ ਹੋਇਆ 'ਪੰਜਾਬ', ਜਦੋਂ ਆਪਣਿਆਂ ਨੇ ਰੋਲ਼ੀ ਪੱਤ, ਕਿਤੇ ਪਿਓ ਤੇ ਕਿਤੇ ਪਤੀ ਨੇ ਕਮਾਇਆ ਧ੍ਰੋਹ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।