ਪੰਜਾਬ ; ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ ! AAP ਸਰਕਾਰ ਦੀ ਰੈਲੀ 'ਚ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਆ ਚੜ੍ਹੀ ਬੱਸ

Monday, Feb 16, 2026 - 09:33 AM (IST)

ਪੰਜਾਬ ; ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ ! AAP ਸਰਕਾਰ ਦੀ ਰੈਲੀ 'ਚ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਆ ਚੜ੍ਹੀ ਬੱਸ

ਮੋਗਾ (ਕਸ਼ਿਸ਼)- ਮੋਗਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ (AAP) ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਰੈਲੀ ਦੀ ਸੁਰੱਖਿਆ ਲਈ ਲਾਏ ਗਏ ਨਾਕੇ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਪੁਲਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ, ਰੈਲੀ ਵਾਲੀ ਜਗ੍ਹਾ ਦੇ ਨਜ਼ਦੀਕ ਸੁਰੱਖਿਆ ਵਜੋਂ ਪੁਲਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਨਾਕੇ 'ਤੇ ਖੜ੍ਹੇ ਮੁਲਾਜ਼ਮਾਂ ਵਿੱਚ ਜਾ ਵੱਜੀ। ਆਲਮ ਇਹ ਸੀ ਕਿ ਬੱਸ ਦੇ ਪਿੱਛੇ ਆ ਰਹੀਆਂ ਹੋਰ ਕਈ ਗੱਡੀਆਂ ਵੀ ਲਗਾਤਾਰ ਇੱਕ-ਦੂਜੇ ਵਿੱਚ ਜਾ ਵੱਜੀਆਂ, ਜਿਸ ਕਾਰਨ ਕਈ ਵਾਹਨ ਨੁਕਸਾਨੇ ਗਏ।

ਇਹ ਵੀ ਪੜ੍ਹੋ- ''ਖਿੱਚ ਲਓ ਜੰਗ ਦੀ ਤਿਆਰੀ..!'', ਬ੍ਰਿਟਿਸ਼ PM ਨੇ ਯੂਰਪੀ ਦੇਸ਼ਾਂ ਨੂੰ ਦੇ'ਤੀ Warning

ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਹਾਹਾਕਾਰ ਮਚ ਗਈ। ਜ਼ਖ਼ਮੀ ਹੋਏ ਚਾਰ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਮੈਡੀਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਅਨੁਸਾਰ ਮੁਲਾਜ਼ਮਾਂ ਨੂੰ ਸੱਟਾਂ ਕਾਫੀ ਲੱਗੀਆਂ ਹਨ, ਪਰ ਫਿਲਹਾਲ ਉਨ੍ਹਾਂ ਦੀ ਸਥਿਤੀ ਸਥਿਰ ਦੱਸੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਿਰ ਇਹ ਹਾਦਸਾ ਕਿਵੇਂ ਵਾਪਰਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News