ਮੇਅਰ ਚੋਣਾਂ ਨੂੰ ਲੈ ਕੇ AAP ਪੁੱਜੀ ਹਾਈਕੋਰਟ, ਜਾਣੋ ਕੀ ਹੈ ਪੂਰਾ ਮਾਮਲਾ
Wednesday, Jan 08, 2025 - 01:57 PM (IST)
ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਮੇਅਰ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ 24 ਜਨਵਰੀ ਨੂੰ ਮੇਅਰ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਟੇਜ 'ਤੇ ਭੰਗੜਾ ਪਾਉਂਦੇ ਮੁੰਡੇ ਦੀ ਮੌਤ, ਵੀਡੀਓ ਆਈ ਸਾਹਮਣੇ
'ਆਪ' ਵਲੋਂ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ ਇਕ ਸਾਲ ਦਾ ਹੈ ਪਰ ਇਸ ਤੋਂ ਪਹਿਲਾਂ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਪਾਰਟੀ ਨੇ ਮੰਗ ਕੀਤੀ ਹੈ ਕਿ ਮੇਅਰ ਚੋਣਾਂ ਬੈਲਟ ਪੇਪਰ ਨਾਲ ਨਾ ਕਰਵਾ ਕੇ ਹੱਥ ਖੜ੍ਹੇ ਕਰਵਾ ਕੇ ਕਰਵਾਈਆਂ ਜਾਣ। ਪਾਰਟੀ ਦੀ ਇਹ ਵੀ ਮੰਗ ਹੈ ਕਿ 20 ਫਰਵਰੀ ਨੂੰ ਮੇਅਰ ਚੋਣਾਂ ਕਰਵਾਈਆਂ ਜਾਣ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਭਲਕੇ ਸੁਣਵਾਈ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8