PM ਮੋਦੀ ਦੇ ਹੜ੍ਹ ਪੈਕੇਜ ਤੋਂ ਸੰਤੁਸ਼ਟ ਨਹੀਂ ਪੰਜਾਬ ਸਰਕਾਰ, ਦੱਸਿਆ ਨਾਕਾਫੀ
Tuesday, Sep 09, 2025 - 07:02 PM (IST)

ਚੰਡੀਗੜ੍ਹ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਫੇਰੀ ਦੌਰਾਨ ਸੂਬੇ ਲਈ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਫੰਡ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀ ਸਰਕਾਰ ਵਿਚ ਬੈਠੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਇਸ ਫੰਡ ਨੂੰ ਪੰਜਾਬ ਲਈ ਨਾਕਾਫ਼ੀ ਦੱਸਦਿਆਂ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨੇ ਗਏ ਹੜ੍ਹ ਰਾਹਤ ਪੈਕੇਜ ਬਾਰੇ ਬੋਲਦਿਆਂ ਕਿਹਾ ਕਿ ਇਹ ਬਹੁਤ ਵੱਡਾ ਮਜ਼ਾਕ ਹੈ। ਉੱਥੇ ਹੀ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਨੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦੇ ਦਿੱਤਾ ਗਿਆ। ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਪ੍ਰਧਾਨ ਮੰਤਰੀ 'ਤੇ ਪੰਜਾਬ ਨਾਲ ਪੱਖਪਾਤ ਕਰਨ ਦੇ ਦੋਸ਼ ਲਗਾਏ ਗਏ ਹਨ।
ਮੋਦੀ ਨੇ ਕੀਤਾ ਪੰਜਾਬ ਨਾਲ਼ ਫ਼ੇਰ ਪੱਖਪਾਤ ‼️ pic.twitter.com/g8Fd53O3j0
— AAP Punjab (@AAPPunjab) September 9, 2025
ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਨਾ ਸਰਕਾਰ ਵੱਲੋਂ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦਿੱਤਾ ਗਿਆ ਤੇ ਨਾ ਹੀ ਲੋੜ ਮੁਤਾਬਕ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ। ਪਾਰਟੀ ਵੱਲੋਂ 80 ਕਰੋੜ ਰੁਪਏ ਦੇ ਘਾਟੇ ਹੇਠ ਆਏ ਪੰਜਾਬ ਲਈ ਸਿਰਫ਼ 1600 ਕਰੋੜ ਰੁਪਏ ਦੀ ਖਾਨਾਪੂਰਤੀ ਦਾ ਦੋਸ਼ ਲਗਾਇਆ ਗਿਆ ਹੈ।
ਪੰਜਾਬ ਨੂੰ 80,000 ਕਰੋੜ ਦੇਣ ਦੀ ਬਜਾਏ, ਮੋਦੀ ਨੇ ਕੀਤੀ 1600 ਕਰੋੜ ਦੀ ਖ਼ਾਨਾਪੂਰਤੀ! pic.twitter.com/w4ubiPsJi0
— AAP Punjab (@AAPPunjab) September 9, 2025
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8