ਆਮ ਆਦਮੀ ਪਾਰਟੀ ਨੇ ਪੰਜਾਬ ਦੇ 18 ਹੋਰ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

09/14/2021 8:51:22 PM

ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ ’ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ।

PunjabKesari

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਕੈਪਟਨ ਲਈ ਨਿੰਦਣਯੋਗ : ਅਕਾਲੀ ਦਲ

ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ’ਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹਰਜੋਤ ਸਿੰਘ ਬੈਂਸ, ਆਤਮ ਨਗਰ ਲਈ ਕੁਲਵੰਤ ਸਿੰਘ ਸਿੱਧੂ, ਬਲਾਚੌਰ ਲਈ ਸੰਤੋਸ਼ ਕਟਾਰੀਆ, ਬੱਲੂਆਣਾ ਲਈ ਅਮਨਦੀਪ ਸਿੰਘ (ਗੋਲਡੀ) ਮੁਸਾਫਿਰ, ਬੱਸੀ ਪਠਾਣਾ ਲਈ ਰੁਪਿੰਦਰ ਸਿੰਘ ਹੈਪੀ, ਬਠਿੰਡਾ ਸ਼ਹਿਰੀ ਲਈ ਜਗਰੂਪ ਸਿੰਘ ਗਿੱਲ, ਭੁਲੱਥ ਲਈ ਰਣਜੀਤ ਸਿੰਘ ਰਾਣਾ, ਦੀਨਾ ਨਗਰ ਲਈ ਸ਼ਮਸ਼ੇਰ ਸਿੰਘ, ਫ਼ਿਰੋਜ਼ਪੁਰ ਸ਼ਹਿਰੀ ਲਈ ਰਣਵੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਲਈ ਆਸ਼ੂ ਬੰਗੜ, ਜਲੰਧਰ ਕੈਂਟ ਲਈ ਸੁਰਿੰਦਰ ਸਿੰਘ ਸੋਢੀ, ਕਪੂਰਥਲਾ ਲਈ ਮੰਜੂ ਰਾਣਾ, ਖੰਨਾ ਲਈ ਤਰੁਨਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਲਈ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਮੁਕੇਰੀਆਂ ਲਈ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਨਵਾਂ ਸ਼ਹਿਰ ਲਈ ਲਲਿਤ ਮੋਹਨ (ਬੱਲੂ) ਪਾਠਕ, ਕਾਦੀਆਂ ਲਈ ਜਗਰੂਪ ਸਿੰਘ ਸੇਖਵਾਂ ਅਤੇ ਤਰਨਤਾਰਨ ਲਈ ਡਾ. ਕਸ਼ਮੀਰ ਸਿੰਘ ਸੋਹਲ ਦੇ ਨਾਮ ਸ਼ਾਮਲ ਹਨ।


Bharat Thapa

Content Editor

Related News