'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

Sunday, Jan 16, 2022 - 11:11 PM (IST)

'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ)-ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ ਹੁੰਦਿਆਂ ਹੀ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਮੁਤਾਬਕ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

PunjabKesari

ਇਹ ਵੀ ਪੜ੍ਹੋ : ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ ਧਾਮੀ : ਸਿਰਸਾ

ਸੂਚੀ ਦੇ ਮੁਤਾਬਕ ਕਾਂਗਰਸ ਨਾਲੋਂ ਲੱਗਭਗ 50 ਸਾਲ ਪੁਰਾਣਾ ਨਾਤਾ ਤੋੜ ਕੇ ‘ਆਪ’ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਫਗਵਾੜਾ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਤੇ ਪਟਿਆਲਾ ਸ਼ਹਿਰੀ ਤੋਂ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹੁਣ ਤਕ 112 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 


author

Manoj

Content Editor

Related News