'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 9ਵੀਂ ਸੂਚੀ ਜਾਰੀ, 5 ਉਮੀਦਵਾਰਾਂ ਦਾ ਕੀਤਾ ਐਲਾਨ

Sunday, Jan 09, 2022 - 06:37 PM (IST)

'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 9ਵੀਂ ਸੂਚੀ ਜਾਰੀ, 5 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 9ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਪਾਰਟੀ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ

ਸੂਚੀ ਦੇ ਮੁਤਾਬਕ ਜਲੰਧਰ ਉੱਤਰੀ ਤੋਂ ਦਿਨੇਸ਼ ਢੱਲ, ਸਮਰਾਲਾ ਤੋਂ ਜਗਤਾਰ ਸਿੰਘ, ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ,  ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਤੇ ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹੁਣ ਤਕ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

PunjabKesari

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 

 


author

Manoj

Content Editor

Related News