‘ਆਪ’ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ
Sunday, Dec 26, 2021 - 07:10 PM (IST)
ਚੰਡੀਗੜ੍ਹ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਦੇ ਮੁਲਜ਼ਮ ਗਗਨਦੀਪ ਗੱਗੀ ਨੂੰ ਲੈ ਕੇ ਗੁਆਂਢੀਆਂ ਨੇ ਕੀਤੇ ਵੱਡੇ ਖੁਲਾਸੇ
ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 3 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ