ਸਿਹਤ ਮੰਤਰੀ ’ਤੇ ਸਵਾਲ ਚੁੱਕਣ ਵਾਲਿਆਂ ’ਤੇ ‘ਆਪ’ ਦਾ ਪਲਟਵਾਰ, ਵਿਰੋਧੀਆਂ ਨੂੰ ਪੁੱਛੇ ਵੱਡੇ ਸਵਾਲ
Saturday, Jul 30, 2022 - 03:59 PM (IST)
ਚੰਡੀਗੜ੍ਹ (ਬਿਊਰੋ) : ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ’ਤੇ ਭੜਕਦਿਆਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਹਸਪਤਾਲ ਦੇ ਮਾੜੇ ਗੱਦਿਆਂ ’ਤੇ ਲਿਟਾ ਦਿੱਤਾ ਸੀ। ਇਸ ਤੋਂ ਬਾਅਦ ਵਾਈਸ ਚਾਂਸਲਰ ਨੇ ਅਸਤੀਫ਼ਾ ਦੇ ਦਿੱਤਾ, ਜਿਸ ਮਗਰੋਂ ਇਸ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਸਾਰੇ ਮਾਮਲੇ ਨੂੰ ਲੈ ਕੇ ਸਿਹਤ ਮੰਤਰੀ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦਰਮਿਆਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ’ਤੇ ਸਵਾਲ ਚੁੱਕਣ ਵਾਲੀਆਂ ਪਾਰਟੀਆਂ ’ਤੇ ‘ਆਪ’ ਨੇ ਪਲਟਵਾਰ ਕੀਤਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਦੀ ਇਹ ਹਾਲਤ ਉਨ੍ਹਾਂ ਪਾਰਟੀਆਂ ਦੀ ਮਾੜੀ ਕਾਰਗੁਜ਼ਾਰੀ ਦਾ ਨਤੀਜਾ ਹੈ, ਜਿਹੜੀਆਂ ਅੱਜ ਸਾਡੇ ਉੱਤੇ ਉਂਗਲਾਂ ਚੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਜਦੋਂ ਇਹ ਸਭ ਸਹਿਣਾ ਪੈਂਦਾ ਹੈ ਤਾਂ ਉਦੋਂ ਇਹ ਸਭ ਕਿਉਂ ਨਹੀਂ ਬੋਲਦੇ?
ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਹਸਪਤਾਲ ਦੇ ਬੈੱਡਾਂ ਦਾ ਮਾੜਾ ਹਾਲ ਵੇਖ ਭੜਕੇ ਸਿਹਤ ਮੰਤਰੀ, VC ਨੂੰ ਬਾਹੋਂ ਫੜ ਫਟੇ ਗੱਦੇ ’ਤੇ ਲਿਟਾਇਆ
ਇਹ ਖ਼ਬਰ ਵੀ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ
ਇਸੇ ਤਰ੍ਹਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਰਕੇ ਸਾਡੇ ਸਿਹਤ ਢਾਂਚੇ ਤੇ ਮੈਡੀਕਲ ਸਿੱਖਿਆ ਦਾ ਬਹੁਤ ਮਾੜਾ ਹਾਲ ਹੈ। ਲੋਕ ਹਸਪਤਾਲਾਂ ’ਚ ਬੁਨਿਆਦੀ ਸਿਹਤ ਸੇਵਾਵਾਂ ਤੋਂ ਵਾਂਝੇ ਸਨ ਅਤੇ ਮਜਬੂਰਨ ਪ੍ਰਾਈਵੇਟ ਹਸਪਤਾਲਾਂ ਵੱਲ ਜਾ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।
ਇਹ ਖਬਰ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਕੀਤਾ ਭੰਗ
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਇਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ। ਗੰਦੇ ਅਤੇ ਫਟੇ ਗੱਦੇ ’ਤੇ ਲਿਟਾਉਣ ਤੋਂ ਨਾਰਾਜ਼ ਬੀਬਾ ਫਰੀਦਕੋਟ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨੇ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ। ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤੀ ਵਿਚ ਵੀ ਖਲਬਲੀ ਮਚ ਗਈ ਹੈ ਅਤੇ ਵਿਰੋਧੀਆਂ ਵਲੋਂ ਸਿਹਤ ਮੰਤਰੀ ਦੇ ਅਸਤੀਫੇ ਦੇ ਮੰਗ ਕੀਤੀ ਜਾ ਰਹੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦਲ ਦਾ ਅਚਾਨਕ ਦੌਰਾ ਕਰਕੇ ਇੱਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।