ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ
Thursday, Jun 13, 2024 - 08:41 AM (IST)
ਚੰਡੀਗੜ੍ਹ (ਅੰਕੁਰ): ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੰਤਰੀ ਮੰਡਲ ’ਚ ਫੇਰਬਦਲ ਹੋਣ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਫੈਲ ਰਹੀਆਂ ਹਨ ਕਿ ਲੋਕ ਸਭਾ ਚੋਣਾਂ ’ਚ ਹਾਰ ਕਾਰਨ ਮੰਤਰੀ ਮੰਡਲ ’ਚ ਵੱਡੇ ਪੱਧਰ ’ਤੇ ਫੇਰਬਦਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ’ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਕੀਤਾ ਜਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਉਮੀਦ ਤੋਂ ਕਿਤੇ ਉਲਟ ਰਿਹਾ ਸੀ ਤੇ ਉਹ ਪੰਜਾਬ ਦੀਆਂ 13 ਵਿਚੋਂ 3 ਸੀਟਾਂ 'ਤੇ ਹੀ ਜਿੱਤ ਦਰਜ ਕਰ ਸਕੀ ਸੀ। ਇੱਥੋਂ ਤਕ ਕਿ ਸੂਬੇ ਸੱਤਾਧਾਰੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਕਈ ਕੈਬਨਿਟ ਮੰਤਰੀ ਵੀ ਜਿੱਤ ਹਾਸਲ ਨਹੀਂ ਕਰ ਸਕੇ। ਹੋਰ ਤਾਂ ਹੋਰ ਕਈ ਕੈਬਨਿਟ ਮੰਤਰੀਆਂ ਦੇ ਵਿਧਾਨ ਸਭਾ ਹਲਕਿਆਂ ਵਿਚੋਂ ਵੀ ਪਾਰਟੀ ਲੀਡ ਹਾਸਲ ਨਹੀਂ ਕਰ ਸਕੀ। ਇਸ ਮਗਰੋਂ ਪੰਜਾਬ ਕੈਬਨਿਟ ਵਿਚ ਫੇਰਬਦਲ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ, ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਫ਼ਿਲਹਾਲ ਇਨ੍ਹਾਂ ਖ਼ਬਰਾਂ ਨੂੰ ਨਕਾਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ 'ਚ ਹੀ ਪੱਕਾ ਡੇਰਾ ਲਾਉਣਗੇ CM ਮਾਨ, ਅਹੁਦੇਦਾਰਾਂ ਨੂੰ ਦਿੱਤੀਆਂ ਹਦਾਇਤਾਂ
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਹੀ ਤਿਹਾੜ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਹੈ। ਅਜੇ ਤਕ ਪਾਰਟੀ ਵੱਲੋਂ ਇਸ ਮੀਟਿੰਗ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿਚ ਵੀ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਬਾਰੇ ਚਰਚਾ ਕੀਤੀ ਗਈ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8