ਵੱਡੀ ਖ਼ਬਰ : 'ਆਪ' ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦਾ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸੀ ਬੀਮਾਰ (ਵੀਡੀਓ)
Tuesday, Jul 09, 2024 - 11:53 AM (IST)

ਚੰਡੀਗੜ੍ਹ (ਕੁਲਦੀਪ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਦੀਪ ਛਾਬੜਾ ਕਈ ਦਿਨਾਂ ਤੋਂ ਕਾਫ਼ੀ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਖ਼ਾਸ ਹੁਕਮ, ਭਲਕੇ ਤੋਂ ਸ਼ੁਰੂ ਹੋਵੇਗਾ ਇਹ ਕੰਮ
ਉਨ੍ਹਾਂ ਦੇ ਦਿਹਾਂਤ ਕਾਰਨ ਅੱਜ ਨਗਰ ਨਿਗਮ ਦੀ ਬੈਠਕ ਨੂੰ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਇਸ ਖ਼ਬਰ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਣੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਲਟਕੀ Demotion ਦੀ ਤਲਵਾਰ, ਪੜ੍ਹੋ ਕੀ ਹੈ ਪੂਰਾ ਮਾਮਲਾ
ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ
ਪਰਦੀਪ ਛਾਬੜਾ ਨੇ ਆਪਣਾ ਸਿਆਸੀ ਸਫ਼ਰ ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ ਸੀ। 3 ਸਾਲ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਛਾਬੜਾ ਨੇ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ। ਉਹ ਚੰਡੀਗੜ੍ਹ ਦੇ ਮੇਅਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ 3 ਵਾਰ ਕੌਂਸਲਰ ਵੀ ਰਹਿ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8