‘ਆਪ’ ਦੇ ਵਿਦਿਆਰਥੀ ਵਿੰਗ CYSS ਨੇ PU ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਮਾਰੀ ਬਾਜ਼ੀ

Wednesday, Oct 19, 2022 - 05:09 AM (IST)

‘ਆਪ’ ਦੇ ਵਿਦਿਆਰਥੀ ਵਿੰਗ CYSS ਨੇ PU ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਮਾਰੀ ਬਾਜ਼ੀ

ਚੰਡੀਗੜ੍ਹ (ਬਿਊਰੋ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਾਤ੍ਰ ਯੁਵਾ ਸੰਘਰਸ਼ ਸਮਿਤੀ’ (ਸੀ.ਵਾਈ.ਐੱਸ.ਐੱਸ.) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀ. ਵਾਈ. ਐੱਸ. ਐੱਸ. ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਬਣੇ। ਸੀ. ਵਾਈ. ਐੱਸ. ਐੱਸ. ਨੇ ਪਹਿਲੀ ਵਾਰ ਵਿਦਿਆਰਥੀ ਚੋਣਾਂ ’ਚ ਹਿੱਸਾ ਲਿਆ ਅਤੇ ਪਹਿਲੀ ਵਾਰ ’ਚ ਹੀ ਅਜਿਹੀ ਸ਼ਾਨਦਾਰ ਜਿੱਤ ਹਾਸਲ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਦਿਆਰਥੀ ਯੂਨੀਅਨ ਚੋਣਾਂ ਦੇ ਇੰਚਾਰਜ ਬਣਾਏ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਘਰ-ਘਰ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PunjabKesariਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਆਯੂਸ਼ ਖਟਕੜ ਨੂੰ ਵਧਾਈ ਦਿੱਤੀ ਅਤੇ ਲਿਖਿਆ, ‘ਆਪ ਦੇ ਵਿਦਿਆਰਥੀ ਸੰਗਠਨ ਸੀ. ਵਾਈ. ਐੱਸ. ਐੱਸ. ਨੂੰ ਪੰਜਾਬ ਯੂਨੀਵਰਸਿਟੀ ਚੋਣਾਂ ’ਚ ਸ਼ਾਨਦਾਰ ਜਿੱਤ ਮਿਲੀ ਹੈ। ਆਯੂਸ਼ ਖਟਕੜ ਨੂੰ ਪ੍ਰਧਾਨ ਬਣਨ ’ਤੇ ਬਹੁਤ-ਬਹੁਤ ਵਧਾਈਆਂ ! ਅੱਜ ਦੇਸ਼ ਭਰ ’ਚ ਨੌਜਵਾਨ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ‘ਆਪ’ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ‘ਆਪ’ ਨੌਜਵਾਨਾਂ ਦੀ ਪਾਰਟੀ ਹੈ। ਆਉਣ ਵਾਲੇ ਸਮੇਂ ’ਚ ਨੌਜਵਾਨ ਹੀ ਦੇਸ਼ ਦੀ ਵਾਗਡੋਰ ਸੰਭਾਲਣਗੇ।

PunjabKesari

ਮੁੱਖ ਮੰਤਰੀ ਭਗਵੰਤ ਮਾਨ ਨੇ ਆਯੂਸ਼ ਖਟਕੜ ਨੂੰ ਸੀ. ਵਾਈ. ਐੱਸ. ਦੀ ਜਿੱਤ ’ਤੇ ਵਧਾਈ ਦਿੱਤੀ ਅਤੇ ਟਵੀਟ ਕੀਤਾ, ‘‘ਨੌਜਵਾਨ ਚਾਹੁਣ ਤਾਂ ਦੇਸ਼ ਦੀ ਤਕਦੀਰ ਬਦਲ ਸਕਦੇ ਹਨ। ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ CYSS ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਸ਼ਾਨਦਾਰ ਜਿੱਤ ਹੈ। ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ​​ਕੀਤਾ ਹੈ। ਆਯੂਸ਼ ਖਟਕੜ ਅਤੇ ਪੂਰੀ ਟੀਮ ਨੂੰ ਵਧਾਈਆਂ!

PunjabKesari

ਕੈਬਨਿਟ ਮੰਤਰੀ ਮੇਅਰ ਨੇ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ‘ਆਪ’ ਦੇ ਵਿਦਿਆਰਥੀ ਵਿੰਗ ਸੀ. ਵਾਈ. ਐੱਸ. ਐੱਸ. ਦੀ ਵੱਡੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੀ ਜਿੱਤ ਹੈ। ਭਾਜਪਾ ਦੀ ਫਿਰਕੂ ਸੋਚ ਅਤੇ ਆਪ੍ਰੇਸ਼ਨ ਲੋਟਸ ਨੂੰ ਨੌਜਵਾਨਾਂ ਨੇ ਨਕਾਰਿਆ ਹੈ ।


author

Manoj

Content Editor

Related News