ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ ''ਆਪ'' ਉਮੀਦਵਾਰ ਦੀ ਹਮਾਇਤ ਦਾ ਐਲਾਨ

Sunday, Nov 17, 2024 - 06:57 PM (IST)

ਗੁਰਦਾਸਪੁਰ/ਅੰਮ੍ਰਿਤਸਰ(ਗੁਰਪ੍ਰੀਤ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਬਣਾਈ ਗਈ 31 ਮੈਂਬਰੀ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਨੂੰ ਸਮਰਥਨ ਦੇਣ ਦਾ ਰਸਮੀ ਤੌਰ 'ਤੇ ਐਲਾਨ ਕਰ ਦਿੱਤਾ ਹੈ। ਲੰਗਾਹ ਧੜੇ ਦੇ ਇਸ ਐਲਾਨ ਤੋਂ ਬਾਅਦ ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਭਾਰੀ ਬੱਲ ਮਿਲਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਦੇ ਅਕਾਲੀ ਆਗੂਆਂ ਦੀ ਇਕ 31 ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਐਲਾਨ ਕੀਤਾ ਗਿਆ ਸੀ ਕਿ ਕੁਝ ਦਿਨ ਬਾਅਦ ਇਹ ਕਮੇਟੀ ਹਲਕੇ ਵਿੱਚ ਵਿਚਰ ਕੇ ਸਾਰੀਆਂ ਸਥਿਤੀਆਂ 'ਤੇ ਗੌਰ ਕਰਕੇ ਫੈਸਲਾ ਕਰੇਗੀ ਕਿ ਜ਼ਿਮਨੀ ਚੋਣਾਂ ਵਿੱਚ ਕਿਸ ਉਮੀਦਵਾਰ ਦਾ ਸਮਰਥਨ ਕਰਨਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਇਸ ਤੋਂ ਬਾਅਦ ਅੱਜ ਇਸ 31 ਮੈਂਬਰੀ ਕਮੇਟੀ ਨੇ ਸਰਬ ਸੰਮਤੀ ਨਾਲ ਆਪਣਾ ਫੈਸਲਾ ਸੁਣਾ ਦਿੱਤਾ ਹੈ ਕਿ ਉਹ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਦਾ ਸਮਰਥਨ ਕਰੇਗੀ । ਹਾਲਾਂਕਿ ਕਮੇਟੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਦਾ ਡੇਰਾ ਬਾਬਾ ਨਾਨਕ ਹਲਕੇ ਲਈ ਨਿੱਜੀ ਫੈਸਲਾ ਹੈ ਨਾ ਕਿ ਪਾਰਟੀ ਦਾ। ਇਸ ਦੇ ਨਾਲ ਹੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਰੀਆਂ ਸਥਿਤੀਆਂ 'ਤੇ ਗੌਰ ਕੀਤਾ ਹੈ ਅਤੇ ਉਨ੍ਹਾਂ ਦਾ ਮੁੱਖ ਵਿਰੋਧ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਨਾਲ ਹੈ । ਹਾਲਾਂਕਿ ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨਾਲ ਉਨ੍ਹਾਂ ਦਾ ਕੋਈ ਵਿਰੋਧ ਨਹੀਂ ਹੈ ਪਰ ਉਹ ਭਾਜਪਾ ਦੇ ਉਮੀਦਵਾਰ ਹਨ ਜਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਕਿਸਾਨਾਂ ਦੇ ਮੁੱਦੇ 'ਤੇ ਵੀ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਖੂਬ ਧੱਕਾ ਕੀਤਾ ਹੈ।  ਇਸ ਲਈ ਉਹ ਰਵੀਕਰਨ ਸਿੰਘ ਕਾਹਲੋਂ ਦਾ ਸਾਥ ਵੀ ਨਹੀਂ ਦੇ ਸਕਦੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)

ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਦਲ ਦਾ ਵੋਟ ਬੈਂਕ ਕਿਸੇ ਵੀ ਉਮੀਦਵਾਰ ਨੂੰ ਜਿਤਾਉਣ ਜਾਂ ਹਰਾਉਣ ਦੀ ਹੈਸੀਅਤ ਰੱਖਦਾ ਹੈ। 

ਇਹ ਵੀ ਪੜ੍ਹੋ-ਸਹੁਰੇ ਨੇ ਮਾਰ 'ਤੀ ਚੂੜੇ ਵਾਲੀ ਨੂੰਹ, ਕੁੜੀ-ਮੁੰਡੇ ਨੇ 10 ਮਹੀਨੇ ਪਹਿਲਾਂ ਹੀ ਕਰਵਾਈ ਸੀ Love Marriage

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News