‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ ਪਬਲੀਸਿਟੀ ਸਟੰਟ: ਹਰਸਿਮਰਤ ਬਾਦਲ

Tuesday, Feb 17, 2026 - 12:47 PM (IST)

‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ ਪਬਲੀਸਿਟੀ ਸਟੰਟ: ਹਰਸਿਮਰਤ ਬਾਦਲ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟਰ 'ਤੇ ਇਕ ਖ਼ਬਰ ਸਾਂਝੀ ਕਰਦਿਆਂ ਇਸ ਮੁਹਿੰਮ ਨੂੰ ਇੱਕ ‘ਪਬਲੀਸਿਟੀ ਸਟੰਟ’ ਕਰਾਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ 'ਆਪ' ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਕੋਈ ਠੋਸ ਕਦਮ ਚੁੱਕਣ ਦੀ ਬਜਾਏ ਇਸ ਗੰਭੀਰ ਮੁੱਦੇ 'ਤੇ ਸਿਰਫ਼ ਸਿਆਸਤ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਰੇਲਵੇ ਰੋਡ-ਸੰਤਪੁਰਾ ਰੋਡ ਦੇ ਨੇੜੇ ਰੇਲਵੇ ਲਾਈਨਾਂ ਕੋਲ ਕੁਝ ਨੌਜਵਾਨ ਸ਼ਰੇਆਮ ਚਿੱਟੇ ਦੇ ਟੀਕੇ ਲਗਾਉਂਦੇ ਵੇਖੇ ਗਏ। ਸਭ ਤੋਂ ਵੱਡੀ ਵਿਅੰਗਮਈ ਗੱਲ ਇਹ ਰਹੀ ਕਿ ਜਿਸ ਕੰਧ ਦੇ ਪਿੱਛੇ ਬੈਠ ਕੇ ਨੌਜਵਾਨ ਨਸ਼ੇ ਦੇ ਟੀਕੇ ਲਗਾ ਰਹੇ ਸਨ, ਉਸੇ ਕੰਧ ’ਤੇ ਸਰਕਾਰ ਵੱਲੋਂ ਵੱਡੇ ਅੱਖਰਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਲਿਖਿਆ ਹੋਇਆ ਸੀ। ਸਰੋਤਾਂ ਅਨੁਸਾਰ ਬਠਿੰਡਾ ਵਿੱਚ ਨਸ਼ਿਆਂ ਨਾਲ ਸਬੰਧਤ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵੀਡੀਓ ਸਾਹਮਣੇ ਚੁੱਕੀਆਂ ਹਨ।

ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News