ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
Sunday, Nov 17, 2024 - 06:56 PM (IST)
ਝਬਾਲ (ਨਰਿੰਦਰ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਕਿ ਸਰਪੰਚ ਦੇ ਨਾਲ ਦਾ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਅਤੇ ਉਸਦਾ ਸਾਥੀ ਬੁੱਧ ਸਿੰਘ ਪੁੱਤਰ ਕਲਿਆਣ ਸਿੰਘ ਜੋ ਇੱਕ ਘਰ ਵਿੱਚੋਂ ਭੋਗ ਦੇ ਸਮਾਗਮ ਤੋਂ ਹੋ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ ਮੋਟਰਸਾਈਕਲ 'ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਸਿੱਧੀਆਂ ਗੋਲੀਆਂ ਵਰਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਨਾਲ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਬੁੱਧ ਸਿੰਘ ਪੁੱਤਰ ਕਲਿਆਣ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਵੱਡੀ ਗਿਣਤੀ ਵਿੱਚ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਆਰੰਭ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8