‘ਆਪ’ ’ਚ ਸ਼ਾਮਲ ਹੋਏ ਸੇਵਾ ਸਿੰਘ ਸੇਖਵਾਂ ਦਾ ਜਾਣੋ ਸਿਆਸੀ ਸਫ਼ਰ

Thursday, Aug 26, 2021 - 06:29 PM (IST)

‘ਆਪ’ ’ਚ ਸ਼ਾਮਲ ਹੋਏ ਸੇਵਾ ਸਿੰਘ ਸੇਖਵਾਂ ਦਾ ਜਾਣੋ ਸਿਆਸੀ ਸਫ਼ਰ

ਚੰਡੀਗੜ੍ਹ/ਜਲੰਧਰ: ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ, ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰ ਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ‘ਆਪ’ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ। 2018 ’ਚ ਜਦੋਂ ਟਕਸਾਲੀ ਅਕਾਲੀ ਬਾਦਲ ਪਰਿਵਾਰ ਤੋਂ ਬਾਗੀ ਹੋਏ ਤਾਂ ਸੇਵਾ ਸਿੰਘ ਸੇਖਵਾਂ ਉਨ੍ਹਾਂ 'ਚ ਸ਼ਾਮਲ ਸਨ। ਅਕਾਲੀ ਦਲ ਤੋਂ ਵੱਖ ਹੋ ਅਕਾਲੀ ਦਲ ਡੈਮੋਕ੍ਰੇਟਿਕ ਬਣਾਈ ਪਰ ਸੇਖਵਾਂ ਪਾਰਟੀ 'ਚ ਜ਼ਿਆਦਾ ਸਰਗਰਮ ਨਾ ਰਹੇ , ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ 'ਚ ਮੁਲਾਕਾਤ ਕੀਤੀ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ , ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ 'ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ।

ਇਹ ਵੀ ਪੜ੍ਹੋ : ਬਟਾਲਾ ਤੋ ਵੱਡੀ ਖ਼ਬਰ, ਦਿਨ ਚੜ੍ਹਦਿਆਂ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

PunjabKesari

ਸਿਆਸਤ 'ਚ ਆਉਣ ਤੋਂ ਪਹਿਲਾਂ ਸੇਵਾ ਸਿੰਘ ਸੇਖਵਾਂ 14 ਸਾਲ ਬਤੌਰ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦਿੰਦੇ ਰਹੇ । ਪਰ ਪਿਤਾ ਤੋਂ ਵਿਰਾਸਤ 'ਚ ਮਿਲੀ ਸਿਆਸਤ ਤੋਂ ਜ਼ਿਆਦਾ ਦੇਰ ਦੂਰ ਨਾ ਰਹਿ ਸਕੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫ਼ਿਰ ਆਪਣੇ ਪਿਤਾ ਦੇ ਰਾਹ ਤੇ ਚੱਲਣ ਦੀ ਅਪੀਲ ਕੀਤੀ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਉਸ ਦੀ ਹਮਾਇਤ ਕੀਤੀ। ਉਹ 1997 ਵਿੱਚ ਕਾਹਨੂੰਵਾਨ ਤੋਂ ਵਿਧਾਇਕ ਚੁਣਿਆ ਗਏ ਸਨ। ਬਾਦਲ ਸਰਕਾਰ ਵਿੱਚ ਉਸ ਨੂੰ ਮਾਲ, ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਬਣਾਇਆ ਗਿਆ। ਸੇਵਾ ਸਿੰਘ ਸੇਖਵਾਂ ਮਾਝੇ ਦੇ ਸੀਨੀਅਰ ਆਗੂ ਹਨ। ਉਹ ਪਿਛਲੀ ਬਾਦਲ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸਨ। ਜਦੋਂ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਬਣੇ ਤਾਂ ਪਾਰਟੀ ਦੇ ਸੀਨੀਅਰ ਆਗੂਆਂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਤੇ ਰਤਨ ਸਿੰਘ ਅਜਨਾਲਾ ਦੇ ਛੋਟੇ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮਤਭੇਦ ਹੋ ਗਏ ਸਨ।

ਇਹ ਵੀ ਪੜ੍ਹੋ :  ਫ਼ਿਰੋਜ਼ਪੁਰ: ਨਸ਼ੇ ਦੇ ਕਹਿਰ ਨੇ 18 ਸਾਲਾ ਨੌਜਵਾਨ ਦੀ ਲਈ ਜਾਨ,ਪਰਿਵਰ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼

PunjabKesari

‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਨੂੰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਪਾਰਟੀ ਵਿੱਚ ਰਲਾ ਦਿੱਤਾ ਗਿਆ ਸੀ।ਹਾਲਾਂਕਿ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਰਾਜਨੀਤੀ ਵਿੱਚ ਬਹੁਤੇ ਸਰਗਰਮ ਨਹੀਂ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਪੰਜਾਬ ਦੇ ਮਾਝਾ-ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਚਾਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮਹੱਤਵਪੂਰਨ ਸਮਰਥਨ ਅਧਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ

ਕਦੋਂ-ਕਦੋਂ ਲੜੀ ਚੋਣ ਤੇ ਕਦੋਂ-ਕਦੋਂ ਜਿੱਤੇ ?

ਅਕਾਲੀ ਦਲ 'ਚ 6 ਵਾਰ ਟਿਕਟ ਲੜ ਚੁੱਕੇ ਹਨ ਸੇਖਵਾਂ
6 'ਚੋਂ 2 ਵਾਰ ਹੋਈ ਜਿੱਤ ਹਾਸਲ
1997 'ਚ ਲੜੀ ਪਹਿਲੀ ਵਾਰ ਚੋਣ ਤੇ ਜਿੱਤੀ
2009 'ਚ ਹੋਈ ਦੂਜੀ ਜਿੱਤ ਪ੍ਰਾਪਤ
ਜ਼ਿਮਣੀ ਚੋਣਾਂ 'ਚ ਫਤਿਹ ਜੰਗ ਬਾਜਵਾ ਨੂੰ ਦਿੱਤੀ ਸੀ ਮਾਤ


author

Shyna

Content Editor

Related News