''ਆਪ'' ਨੇ ਮੁੰਬਈ ਨਿਗਮ ਚੋਣਾਂ ਲਈ ਪੰਜਾਬ ਦੇ ਖ਼ਜ਼ਾਨੇ ''ਚੋਂ ਖਰਚੇ ਕਰੋੜਾਂ ਰੁਪਏ: ਗਿਆਨੀ ਹਰਪ੍ਰੀਤ ਸਿੰਘ
Tuesday, Feb 10, 2026 - 06:27 PM (IST)
ਅੰਮ੍ਰਿਤਸਰ- ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਰਾਜਨੀਤਿਕ ਪ੍ਰਚਾਰ ਲਈ ਕਥਿਤ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਟਵੀਟ ਕਰਕੇ ਸਵਾਲ ਉਠਾਇਆ ਕਿ ਆਪਣੇ-ਆਪ ਨੂੰ ਰਾਸ਼ਟਰੀ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਆਪਣੇ ਪਾਰਟੀ ਪ੍ਰਚਾਰ ਲਈ ਪੰਜਾਬ ਦੇ ਖ਼ਜ਼ਾਨੇ ਦੀ ਵਰਤੋਂ ਕਿਉਂ ਕਰ ਰਹੀ ਹੈ? ਉਨ੍ਹਾਂ ਮੁਤਾਬਕ, ਦਿੱਲੀ ਅਧਾਰਤ ਆਗੂਆਂ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਜਾਣ ਲਈ ਪੰਜਾਬ ਸਰਕਾਰ ਦੇ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਤੋਂ ਬਾਅਦ ਹੁਣ ਇਹ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਉਨ੍ਹਾਂ ਅੱਗੇ ਕਿਹਾ ਕਿ ਹੁਣ ਦੂਜੇ ਰਾਜਾਂ ਦੀਆਂ ਛੋਟੀਆਂ ਚੋਣਾਂ 'ਚ ਪ੍ਰਚਾਰ ਕਰਨ ਲਈ ਪੰਜਾਬ ਦੇ ਖ਼ਜ਼ਾਨੇ ਦੀ ਸਿੱਧੀ ਵਰਤੋਂ ਕੀਤੀ ਜਾ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਮੁੰਬਈ ਵਿੱਚ ਨਗਰ ਨਿਗਮ ਚੋਣਾਂ ਹੋ ਰਹੀਆਂ ਸਨ, ਤਾਂ ਪੰਜਾਬ ਦੇ ਲੋਕ ਸੰਪਰਕ ਵਿਭਾਗ ਨੇ ਮੁੰਬਈ ਦੀਆਂ ਦੋ ਕੰਪਨੀਆਂ ਨੂੰ 16 ਕਰੋੜ ਰੁਪਏ ਤੋਂ ਵੱਧ ਦੀ ਇਸ਼ਤਿਹਾਰਬਾਜ਼ੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਦੇ ਪ੍ਰਚਾਰ ਦੇ ਨਾਂ ਹੇਠ ਅਸਲ ਵਿੱਚ ਉੱਥੇ ਪਾਰਟੀ ਦਾ ਸਿਆਸੀ ਪ੍ਰਚਾਰ ਕੀਤਾ ਜਾ ਰਿਹਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ। ਇਸ ਤੋਂ ਪਹਿਲਾਂ ਗੁਜਰਾਤ ਚੋਣਾਂ ਦੌਰਾਨ ਵੀ ਫੇਸਬੁੱਕ ਇਸ਼ਤਿਹਾਰਾਂ 'ਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਇਸ ਮਾਮਲੇ 'ਤੇ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪਾਰਟੀ ਦੇ ਚੋਣ ਪ੍ਰਚਾਰ ਦਾ ਖਰਚਾ ਆਮ ਆਦਮੀ ਪਾਰਟੀ ਦੇ ਨਿੱਜੀ ਫੰਡਾਂ ਵਿੱਚੋਂ ਹੋਣਾ ਚਾਹੀਦਾ ਹੈ, ਨਾ ਕਿ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਖ਼ਜ਼ਾਨੇ ਵਿੱਚੋਂ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
