ਕੇਜਰੀਵਾਲ, CM ਮਾਨ, ਹਰਭਜਨ ਸਿੰਘ...ਪੜ੍ਹੋ ਜ਼ਿਮਨੀ ਚੋਣਾਂ ਲਈ 'ਆਪ' ਦੇ ਸਟਾਰ ਪ੍ਰਚਾਰਕਾਂ ਦੀ List
Thursday, Oct 24, 2024 - 10:45 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ’ਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐੱਨ.ਡੀ. ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ’ਚ ਸ਼ਾਮਲ ਹਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਵੀ ਸੂਚੀ ’ਚ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਗਾਹਕ ਨੇ 50 ਪੈਸੇ ਵਾਪਸ ਨਾ ਮਿਲਣ 'ਤੇ ਕਰ ਦਿੱਤਾ ਕੇਸ, ਹੁਣ ਮਿਲਣਗੇ 15 ਹਜ਼ਾਰ ਰੁਪਏ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ. ਟੀ. ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਦੀਪ ਮੁੰਡੀਆਂ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਪਾਰਟੀ ਦੇ ਪੰਜਾਬ ’ਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪਰਗਟ ਸਿੰਘ ਦਾ CM ਮਾਨ ਨੂੰ ਤਿੱਖਾ ਸਵਾਲ: 'ਬੀਜ਼ ਬਿੱਲ' 'ਤੇ ਬੋਲੇ ਪਰ ਪੰਜਾਬ ਵਿਰੋਧੀ ਬਾਕੀ ਕਾਨੂੰਨਾਂ 'ਤੇ ਚੁੱਪੀ ਕਿਉ
