ਜਿੱਤ ਦੇ ਜਸ਼ਨ ਮਨਾਉਣ ਲੱਗੀ AAP, ਕਾਊਂਟਿੰਗ ਸੈਂਟਰਾਂ ਬਾਹਰ ਪੁੱਜੇ ਸਮਰਥਕ (ਵੀਡੀਓ)

Saturday, Jul 13, 2024 - 11:04 AM (IST)

ਜਲੰਧਰ : ਜਲੰਧਰ ਜ਼ਿਮਨੀ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਵੱਡੀ ਲੀਡ ਨਾਲ ਜਿੱਤ ਵੱਲ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਪਾਰਟੀ ਵਲੋਂ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਪਾਰਟੀ ਦੇ ਸਮਰਥਕ ਕਾਊਂਟਿੰਗ ਸੈਂਟਰਾਂ ਦੇ ਬਾਹਰ ਪੁੱਜ ਰਹੇ ਹਨ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਮਗਰੋਂ ਵੀ ਗਰਮਾਈ ਰਹੇਗੀ ਪੰਜਾਬ ਦੀ ਸਿਆਸਤ, ਤੁਰੰਤ ਬਾਅਦ ਫਿਰ ਪੈਣਗੀਆਂ ਵੋਟਾਂ

ਵਰਕਰਾਂ ਵਲੋਂ ਪਾਰਟੀ ਦੇ ਜਿੱਤ ਵੱਲ ਵਧਣ ਦੀ ਖ਼ੁਸ਼ੀ 'ਚ ਲਗਾਤਾਰ ਨਾਅਰੇ ਲਾਏ ਜਾ ਰਹੇ ਹਨ। ਦੱਸ ਦੇਈਏ ਕਿ ਹੁਣ ਤੱਕ ਦੇ ਚੋਣ ਨਤੀਜਿਆਂ ਦੌਰਾਨ 'ਆਪ' ਦੇ ਮੋਹਿੰਦਰ ਭਗਤ 20,778 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 30999 ਵੋਟਾਂ ਹਾਸਲ ਹੋਈਆਂ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨਤੀਜੇ : 'ਆਪ' ਦੇ ਮੋਹਿੰਦਰ ਭਗਤ ਨੂੰ ਵੱਡੀ ਲੀਡ, ਅਕਾਲੀ ਦਲ ਦੀ ਹਾਲਤ ਪਤਲੀ (ਵੀਡੀਓ)

ਦੂਜੇ ਨੰਬਰ 'ਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 10221 ਵੋਟਾਂ ਮਿਲੀਆਂ ਹਨ, ਜਦੋਂ ਕਿ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੂਰਾਲ 8860 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਚੱਲ ਰਹੇ ਹਨ। ਅਕਾਲੀ ਦਲ ਹਾਸ਼ੀਏ 'ਤੇ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News