ਅੱਜ ਜਲੰਧਰ ਆਉਣਗੇ 'ਆਪ' ਸੁਪ੍ਰੀਮੋ ਕੇਜਰੀਵਾਲ ਤੇ CM ਮਾਨ, ਸੁਸ਼ੀਲ ਰਿੰਕੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

Thursday, Apr 20, 2023 - 12:22 PM (IST)

ਅੱਜ ਜਲੰਧਰ ਆਉਣਗੇ 'ਆਪ' ਸੁਪ੍ਰੀਮੋ ਕੇਜਰੀਵਾਲ ਤੇ CM ਮਾਨ, ਸੁਸ਼ੀਲ ਰਿੰਕੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਜਲੰਧਰ (ਵੈੱਬ ਡੈਸਕ)- 10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਚ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਆ ਰਹੇ ਹਨ। ਇਸ ਦੌਰਾਨ ਕਿਸੇ ਵੱਡੇ ਨੇਤਾ ਨੂੰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ :  ਭਿਆਨਕ ਹਾਦਸੇ ਨੇ ਪੁਆਏ ਘਰ 'ਚ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਇਸ ਸਬੰਧੀ ਲੋਕ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਵੀ ਜਾਣਕਾਰੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਤਿੰਨ ਵਜੇ ਸਾਈਂ ਦਾਸ ਏ. ਐੱਮ. ਸੀ. ਸੈਕੰਡਰੀ ਸਕੂਲ ਗਰਾਊਂਡ ਵਿਚ ਪਹੁੰਚ ਰਹੇ ਹਨ, ਜਿੱਥੇ ਉਹ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਕਰਨਗੇ। 

ਇਹ ਵੀ ਪੜ੍ਹੋ : ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਲੰਧਰ ਨੂੰ ਮਿਲੇ 900 ਕਰੋੜ ਤੋਂ ਵਧੇਰੇ ਰੁਪਏ, ਸਰਵੇ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News