ਭਲਕੇ ਤੋਂ ਦੋ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਅਰਵਿੰਦ ਕੇਜਰੀਵਾਲ : ਹਰਪਾਲ ਚੀਮਾ
Thursday, Dec 23, 2021 - 09:01 PM (IST)
ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਤੇ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੇ ਸਮਾਗਮਾਂ ’ਚ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ-ਸਿਆਸੀ ਏਜੰਡੇ ਲਈ ਲੋਕਾਂ ’ਚ ਫੈਲਾਇਆ ਜਾ ਰਿਹਾ ਡਰ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ ਸਵੇਰ ਵੇਲ਼ੇ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਉਤਰਨਗੇ ਅਤੇ ਇਸੇ ਦਿਨ ਗੁਰਦਾਸਪੁਰ ਜਾਣਗੇ। ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਵੱਲੋਂ ਕਰਵਾਈ ਜਾਣ ਵਾਲੀ ਜਨਸਭਾ ਅਤੇ ਕ੍ਰਿਸਮਸ ਨਾਲ ਸਬੰਧਿਤ ਸਮਾਗਮਾਂ ’ਚ ਸ਼ਿਰਕਤ ਕਰਨਗੇ। 25 ਦਸੰਬਰ ਨੂੰ ਕੇਜਰੀਵਾਲ ਅੰਮ੍ਰਿਤਸਰ ’ਚ ਚੋਣ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਰਵਾਈ ਨਾ ਹੋਣ ਦੇ ਰੋਸ ਵਜੋਂ 2 ਜਨਵਰੀ ਨੂੰ ਹੋਵੇਗਾ ਪੰਥਕ ਇਕੱਠ
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ