ਨਗਰ ਕੌਂਸਲ ਡੇਰਾਬੱਸੀ ''ਤੇ ''ਆਪ'' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ ''ਤੇ ਜਿੱਤੀ
Friday, May 29, 2026 - 04:48 PM (IST)
ਡੇਰਾਬੱਸੀ (ਗੁਰਜੀਤ) : ਨਗਰ ਕੌਂਸਲ ਡੇਰਾਬੱਸੀ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਨੇ 19 ਵਿੱਚੋਂ 12 ਸੀਟਾਂ 'ਤੇ ਜਿੱਤ ਹਾਸਲ ਕਰਕੇ ਸਪੱਸ਼ਟ ਬਹੁਮਤ ਪ੍ਰਾਪਤ ਕਰ ਲਿਆ ਹੈ। ਚੋਣ ਨਤੀਜਿਆਂ ਅਨੁਸਾਰ 'ਆਪ' ਨੇ ਵਾਰਡ ਨੰਬਰ 1, 2, 3, 7, 8, 11, 12, 14, 15, 17, 18 ਅਤੇ 19 'ਚ ਜਿੱਤ ਦਰਜ ਕੀਤੀ।
ਇਹ ਵੀ ਪੜ੍ਹੋ : ਮੋਹਾਲੀ ਨਗਰ ਨਿਗਮ ਚੋਣਾਂ ਦੇ ਆ ਰਹੇ ਨਤੀਜੇ, ਜਾਣੋ ਕਿਹੜੇ ਵਾਰਡ 'ਚੋਂ ਕਿਸੇ ਨੇ ਮਾਰੀ ਬਾਜ਼ੀ
ਕਾਂਗਰਸ ਨੂੰ ਵਾਰਡ ਨੰਬਰ-4 ਅਤੇ 6 ਤੋਂ ਜਿੱਤ ਮਿਲੀ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 9, 10 ਅਤੇ 13 ਵਿੱਚ ਬਾਜ਼ੀ ਮਾਰੀ। ਭਾਜਪਾ ਦੇ ਉਮੀਦਵਾਰ ਵਾਰਡ ਨੰਬਰ 5 ਅਤੇ 16 ਤੋਂ ਜੇਤੂ ਰਹੇ।
ਇਹ ਵੀ ਪੜ੍ਹੋ : ਮਾਨਸਾ 'ਚ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ, ਅਚਾਨਕ ਪੈ ਗਿਆ ਪੰਗਾ, ਮੌਕੇ 'ਤੇ ਪੁੱਜੀ ਪੁਲਸ ਨੇ...
ਕੁੱਲ 19 ਸੀਟਾਂ ਵਾਲੀ ਨਗਰ ਕੌਂਸਲ ਵਿੱਚ ਆਪ ਨੇ 12 ਸੀਟਾਂ ਜਿੱਤੀਆਂ। ਕਾਂਗਰਸ ਨੂੰ 2, ਅਕਾਲੀ ਦਲ ਨੂੰ 3 ਅਤੇ ਭਾਜਪਾ ਨੂੰ 2 ਸੀਟਾਂ ਨਾਲ ਸੰਤੋਖ ਕਰਨਾ ਪਿਆ। ਪਾਰਟੀ ਆਗੂਆਂ ਨੇ ਇਸ ਜਿੱਤ ਨੂੰ ਡੇਰਾਬੱਸੀ ਦੇ ਲੋਕਾਂ ਵੱਲੋਂ ਵਿਕਾਸ ਅਤੇ ਲੋਕ ਭਲਾਈ ਦੀਆਂ ਨੀਤੀਆਂ 'ਤੇ ਲਗਾਈ ਮੋਹਰ ਕਰਾਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
