'ਆਪ'-ਟਕਸਾਲੀ ਗਠਜੋੜ 'ਤੇ ਕੈਪਟਨ ਦੀ ਦੋ ਟੁੱਕ

Monday, Mar 04, 2019 - 05:48 PM (IST)

'ਆਪ'-ਟਕਸਾਲੀ ਗਠਜੋੜ 'ਤੇ ਕੈਪਟਨ ਦੀ ਦੋ ਟੁੱਕ

ਅੰਮ੍ਰਿਤਸਰ (ਸੁਮਿਤ ਖੰਨਾ) : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਚੱਲ ਰਹੀ ਗਠਜੋੜ ਦੀ ਚਰਚਾ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿੱਪਣੀ ਕੀਤੀ ਹੈ। ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਰ ਦੀ ਕਾਰ ਸੇਵਾ ਦਾ ਕੰਮ ਸ਼ੁਰੂ ਕਰਵਾਉਣ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨੇੜੇ ਅਜਿਹੇ ਕਈ ਗਠਜੋੜ ਬਣਦੇ ਹਨ ਅਤੇ ਚੋਣਾਂ ਤੋਂ ਬਾਅਦ ਟੁੱਟ ਜਾਂਦੇ ਹਨ। ਕੈਪਟਨ ਨੇ ਕਿਹਾ ਕਿ ਇਸ ਗਠਜੋੜ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ। ਕੈਪਟਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੰਗਾ ਪ੍ਰਦਰਸ਼ਨ ਕਰੇਗੀ। 
ਇਸ ਦੌਰਾਨ ਭਾਰਤ-ਪਾਕਿ ਸੰਬੰਧਾਂ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਵਾਮਾ ਵਰਗੇ ਹਮਲਿਆਂ ਨੂੰ ਭਾਰਤ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੂੰ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਫੌਜ ਨੂੰ ਸੰਭਾਲ ਕੇ ਰੱਖਣ।


author

Gurminder Singh

Content Editor

Related News