ਪੰਜਾਬ ਸਰਕਾਰ ਤੇ ਰਾਜਪਾਲ ਵਿਵਾਦ 'ਤੇ 'ਆਪ' ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਹੀ ਇਹ ਗੱਲ

11/10/2023 9:12:38 PM

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਅਤੇ ਰਾਜਪਾਲ ਵਿਵਾਦ ’ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਫਟਕਾਰ ਲਗਾਉਣ ’ਤੇ ਆਮ ਆਦਮੀ ਪਾਰਟੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਇਸ ਫ਼ੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਾਲਾ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਸੂਬੇ ਦੇ ਕੰਮਕਾਜ ਨਾਲ ਸਬੰਧਤ ਫ਼ੈਸਲੇ ਲੈਣ ਲਈ ਚੁਣਿਆ ਹੈ, ਰਾਜਪਾਲ ਨੂੰ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਵੱਲੋਂ ਚੁਣੇ ਗਏ ਲੋਕਾਂ ਨੂੰ ਫ਼ੈਸਲੇ ਲੈਣ ਦਾ ਅਧਿਕਾਰ ਦਿੰਦਾ ਹੈ। ਰਾਜਪਾਲ ਕੋਲ ਇਸ ਮਾਮਲੇ ਵਿੱਚ ਬਹੁਤ ਸੀਮਤ ਅਧਿਕਾਰ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁੱਖਾ ਕਾਹਲਵਾਂ ਦਾ ਕਾਤਲ ਤੇ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਅਮਰੀਕਾ ਤੋਂ ਕਾਬੂ

ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿਣ ਅਤੇ ਵਿਧਾਨ ਸਭਾ ਤੋਂ ਪਾਸ ਕੀਤੇ ਬਿੱਲਾਂ ਨੂੰ ਲੰਮੇ ਸਮੇਂ ਤੱਕ ਰੋਕੇ ਰੱਖਣ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਇਹ ਤਰੀਕਾ ਲੋਕਤੰਤਰ ਲਈ ਠੀਕ ਨਹੀਂ ਹੈ। ਕੰਗ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 200 ਅਨੁਸਾਰ ਰਾਜਪਾਲ ਜਾਂ ਤਾਂ ਸਦਨ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਆਪਣੀ ਮਨਜ਼ੂਰੀ ਦੇ ਸਕਦਾ ਹੈ ਜਾਂ ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੋਲ ਵਾਪਸ ਭੇਜ ਸਕਦਾ ਹੈ ਜਾਂ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਰਾਖਵਾਂ ਰੱਖ ਸਕਦਾ ਹੈ। ਬਿੱਲਾਂ ਦੇ ਮਾਮਲੇ 'ਚ ਰਾਜਪਾਲ ਕੋਲ ਹੋਰ ਕੋਈ ਵਿਕਲਪ ਨਹੀਂ ਹੈ।

ਇਹ ਵੀ ਪੜ੍ਹੋ : ਪਹਿਲਾਂ ਕੀਤੀ ਕੁੱਟਮਾਰ, ਫਿਰ ਲੁੱਟ ਕੇ ਲੈ ਗਏ ਕਾਰ, ਪੜ੍ਹੋ ASI ਦੇ ਪੁੱਤਰਾਂ ਦਾ ਹੈਰਾਨ ਕਰਨ ਵਾਲਾ ਕਾਰਨਾਮਾ

ਕੰਗ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਖੁਸ਼ ਕਰਨ ਲਈ ਸੰਵਿਧਾਨ ਤੋਂ ਬਾਹਰ ਕੋਈ ਕੰਮ ਨਾ ਕਰਨ। ਲੋਕਤੰਤਰੀ ਪ੍ਰਣਾਲੀ ਦੀ ਰੱਖਿਆ ਕਰਨ ਅਤੇ ਸੰਵਿਧਾਨਕ ਮਰਿਆਦਾ ਦੀ ਪਾਲਣਾ ਕਰਨ। ਕੰਗ ਨੇ ਰਾਜਪਾਲ ਦਾ ਸਮਰਥਨ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਰਾਜਪਾਲ ਦੇ ਗੈਰ-ਸੰਵਿਧਾਨਕ ਫ਼ੈਸਲੇ ਦਾ ਸਮਰਥਨ ਕੀਤਾ ਤੇ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਮੋਦੀ ਸਰਕਾਰ ਦੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਨਾਲ ਹਨ ਜਾਂ ਦੇਸ਼ ਦੇ ਸੰਵਿਧਾਨ ਨਾਲ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh