‘ਆਪ’ ਬਿਜਲੀ ਸੰਕਟ ਦੇ ਮੁੱਦੇ ’ਤੇ ਭਲਕੇ ਕੈਪਟਨ ਦੇ ਫਾਰਮ ਹਾਊਸ ਦਾ ਕਰੇਗੀ ਘਿਰਾਓ: ਮੀਤ ਹੇਅਰ

Friday, Jul 02, 2021 - 02:30 AM (IST)

‘ਆਪ’ ਬਿਜਲੀ ਸੰਕਟ ਦੇ ਮੁੱਦੇ ’ਤੇ ਭਲਕੇ ਕੈਪਟਨ ਦੇ ਫਾਰਮ ਹਾਊਸ ਦਾ ਕਰੇਗੀ ਘਿਰਾਓ: ਮੀਤ ਹੇਅਰ

ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਚ ਝੋਨੇ ਦੇ ਸੀਜ਼ਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ ਘਰੇਲੂ ਖੇਤਰ ਵਿਚ ਲੱਗ ਰਹੇ ਲੰਬੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਣ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਲਾਵਾਰਿਸ ਛੱਡ ਕੇ ਆਪਣੇ ਸ਼ਾਹੀ ਫਾਰਮ ਹਾਊਸ ਵਿਚ ਮੌਜਾਂ ਮਾਣ ਰਹੇ ਹਨ। ਲੋਕਾਂ ਅਤੇ ਕਿਸਾਨਾਂ ਦੀ ਹਾਹਾਕਾਰ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਪਹੁੰਚਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ 3 ਜੁਲਾਈ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿਚ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ  ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ- ਮੁੱਖ ਮੰਤਰੀ ਕੈਂਪ 'ਚ ਪੂਰਾ ਦਿਨ ਸਿੱਧੂ ਦੇ ਅਹੁਦੇ 'ਤੇ ਮੰਥਨ, ਉਪ-ਮੁੱਖ ਮੰਤਰੀ ਨੂੰ ਲੈ ਕੇ ਬਣ ਸਕਦੀ ਹੈ ਗੱਲ
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਹੈ। ਅੱਜ ਕਿਸਾਨਾਂ, ਬੇਰੁਜ਼ਗਾਰਾਂ, ਮੁਲਾਜ਼ਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਣ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ ਵਿਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ।


author

Bharat Thapa

Content Editor

Related News