ਆਉਂਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ‘ਆਪ’ ਹੀ ਸਮਰੱਥ : ਰਾਘਵ ਚੱਢਾ

Friday, Sep 09, 2022 - 08:34 AM (IST)

ਆਉਂਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ‘ਆਪ’ ਹੀ ਸਮਰੱਥ : ਰਾਘਵ ਚੱਢਾ

ਜਲੰਧਰ (ਧਵਨ) - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਦੇਸ਼ ’ਚ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ਆਮ ਆਦਮੀ ਪਾਰਟੀ ਹੀ ਸਮਰੱਥ ਹੈ, ਜਿਸ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਾਸ਼ਟਰੀ ਪਛਾਣ ਬਣ ਚੁੱਕੀ ਹੈ। ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਨੂੰ ਚੁਣੌਤੀ ਦੇਣ ’ਚ ਸਿਰਫ਼ ਉਹੀ ਪਾਰਟੀ ਸਮਰੱਥ ਹੋ ਸਕਦੀ ਹੈ, ਜੋ ਨਵੇਂ ਵਿਚਾਰਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਜੋ ਰਾਸ਼ਟਰਵਾਦ ਦੀ ਭਾਵਨਾ ਨਾਲ ਭਰੀ ਹੋਈ ਹੋਵੇ। ਜਿਹੜੀ ਪਾਰਟੀ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਚੱਲਣ ਦੇ ਸਮਰੱਥ ਹੋਵੇ। ਇਨ੍ਹਾਂ ਹਾਲਾਤ ’ਚ ਸਿਰਫ਼ ਆਮ ਆਦਮੀ ਪਾਰਟੀ ਹੀ ਖਰੀ ਉਤਰਦੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)

ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਖੇਤਰੀ ਪਾਰਟੀ ਨਹੀਂ ਰਹਿ ਗਈ। ਪਿਛਲੇ ਇਕ ਦਹਾਕੇ ਦੌਰਾਨ ‘ਆਪ’ ਦੇਸ਼ ਦੀ ਸਭ ਤੋਂ ਤੇਜ਼ ਰਫ਼ਤਾਰ ਨਾਲ ਵਧਣ ਵਾਲੀ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਪਰਿਭਾਸ਼ਾ ਰਾਸ਼ਟਰੀ ਪਾਰਟੀ ਬਾਰੇ ਕੁਝ ਵੀ ਹੋ ਸਕਦੀ ਹੈ ਪਰ ਆਮ ਆਦਮੀ ਪਾਰਟੀ ਨੇ ਪਿਛਲੇ ਦਹਾਕੇ ਦੌਰਾਨ ਦੋ ਸੂਬਿਆਂ ਦਿੱਲੀ ਅਤੇ ਪੰਜਾਬ ’ਚ ਆਪਣਾ ਦਬਦਬਾ ਕਾਇਮ ਕਰ ਲਿਆ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ’ਚ ਲੋਕਾਂ ਨੇ ਰਿਕਾਰਡ ਤੋੜ ਜਿੱਤ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪ੍ਰੇਮ ਨਿਕਾਹ ਦਾ ਦਰਦਨਾਕ ਅੰਤ, ਖ਼ੂਨ ਨਾਲ ਲਥਪਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁਕਾਬਲਾ ਇਕ ਕੱਟੜਪੰਥੀ ਈਮਾਨਦਾਰ ਪਾਰਟੀ ਹੀ ਕਰ ਸਕਦੀ ਹੈ, ਜੋ ‘ਆਪ’ ਹੈ। ਜਿੰਨੀ ਤੇਜ਼ੀ ਨਾਲ ਆਮ ਆਦਮੀ ਪਾਰਟੀ ਦੇ ਕਦਮ ਅੱਗੇ ਵਧੇ ਹਨ, ਉਨੇ ਤਾਂ ਇਸ ਤੋਂ ਪਹਿਲਾਂ ਭਾਜਪਾ ਦੇ ਵੀ ਨਹੀਂ ਵਧੇ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਇਕ ਵਰਗ ਦੀ ਹੀ ਪ੍ਰਤੀਨਿਧਤਾ ਨਹੀਂ ਕਰਦੀ। ਆਮ ਆਦਮੀ ਪਾਰਟੀ ਹੁਣ ਸਾਰੇ ਵਰਗਾਂ ਨੂੰ ਆਪਣੇ ਨਾਲ ਲੈ ਕੇ ਚੱਲਦੀ ਹੈ, ਜਿਸ ਦੀ ਮਿਸਾਲ ਦਿੱਲੀ ਅਤੇ ਪੰਜਾਬ ’ਚ ਬਣੀਆਂ ਸਰਕਾਰਾਂ ਤੋਂ ਮਿਲਦੀ ਹੈ, ਜਿੱਥੇ ਸਾਰੇ ਵਰਗਾਂ ਨੇ ‘ਆਪ’ ਨੂੰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਕਦਮਾਂ ਕਾਰਨ ਹੀ ਕੇਂਦਰ ਦੀ ਭਾਜਪਾ ਸਰਕਾਰ ਉਸ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਇਕ ਨਵਾਂ ਏਜੰਡਾ ਜਨਤਾ ਦੇ ਸਾਹਮਣੇ ਪੇਸ਼ ਕਰੇਗੀ, ਜਿਸ ’ਚ ਜਨਤਾ ਦੇ ਮਸਲਿਆਂ ਦਾ ਹੱਲ ਕਰਨ ਦੀ ਝਲਕ ਜਨਤਾ ਨੂੰ ਵਿਖਾਈ ਦੇਵੇਗੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ


author

rajwinder kaur

Content Editor

Related News