ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ : ਹਰਪਾਲ ਚੀਮਾ

Tuesday, Feb 01, 2022 - 06:14 PM (IST)

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ : ਹਰਪਾਲ ਚੀਮਾ

ਦਿੜ੍ਹਬਾ ਮੰਡੀ (ਅਜੈ)-ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਹ ਪਿੰਡ ਖੇਤਲਾ ਵਿਖੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਸਮੇਂ ਸੰਬੋਧਨ ਕਰ ਰਹੇ ਸਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਨਕਲਾਬੀ ਹਨ ਤੇ ਉਹ ਹਮੇਸ਼ਾ ਦੇਸ਼ ਲਈ ਨਵੀਂ ਕ੍ਰਾਂਤੀ ਲਿਆਉਣ ਲਈ ਅੱਗੇ ਆ ਕੇ ਅਗਵਾਈ ਕਰਦੇ ਰਹੇ ਹਨ। ਇਸ ਵਾਰ ਪੰਜਾਬ ਅੰਦਰ ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਛੁਟਕਾਰਾ ਦਿਵਾਉਣ ਲਈ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਬੈਠੇ ਹਨ।

ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ

ਆਮ ਆਦਮੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਹਿਲਾ ਕਦਮ ਚੁੱਕੇਗੀ। ਵਧੀਆ ਸਿਹਤ ਸਹੂਲਤਾਂ ਦੇ ਨਾਲ-ਨਾਲ ਸਿੱਖਿਆ ਮੁਫ਼ਤ ਅਤੇ ਮਿਆਰੀ ਦਰਜੇ ਦੀ ਦੇਣ ਲਈ ਵੀ ਲੋਕਾਂ ਨਾਲ ਵਾਅਦਾ ਕਰਦੀ ਹੈ। ਪੰਜਾਬ ਅੰਦਰ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਹਰ ਯਤਨ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਪ੍ਰੀਤ ਖੇਤਲਾ, ਸੱਤ ਖੇਤਲਾ, ਬਲਦੇਵ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ (ਵੀਡੀਓ)


author

Manoj

Content Editor

Related News