‘ਆਪ’ ਮਹਿਲਾ ਵਿੰਗ ਦੇ ਪ੍ਰਦਰਸ਼ਨ ਸਮੇਂ ਪੁਰਸ਼ ਮੁਲਾਜ਼ਮ ਤਾਇਨਾਤ ਕਰਨਾ ਗਲਤ : ਮਾਣੂੰਕੇ

Tuesday, Aug 31, 2021 - 01:01 AM (IST)

‘ਆਪ’ ਮਹਿਲਾ ਵਿੰਗ ਦੇ ਪ੍ਰਦਰਸ਼ਨ ਸਮੇਂ ਪੁਰਸ਼ ਮੁਲਾਜ਼ਮ ਤਾਇਨਾਤ ਕਰਨਾ ਗਲਤ : ਮਾਣੂੰਕੇ

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਮਹਿਲਾ ਵਿੰਗ ਆਗੂਆਂ ਅਤੇ ਵਰਕਰਾਂ ’ਤੇ ਚੰਡੀਗੜ੍ਹ ਪੁਲਸ ਵਲੋਂ ਲਾਠੀਚਾਰਜ ਕਰਨ, ਪਾਣੀ ਦੀਆਂ ਵਾਛੜਾਂ ਮਾਰਨ ਅਤੇ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਵਲੋਂ ਪੁਰਸ਼ ਕਰਮਚਾਰੀਆਂ ਨੂੰ ਡਿਊਟੀ ਲਾਉਣਾ ਬੇਹੱਦ ਸ਼ਰਮਨਾਕ ਕਾਰਵਾਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਚਾਰ IAS ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
ਸੋਮਵਾਰ ਨੂੰ ਸਾਂਝੇ ਬਿਆਨ ਰਾਹੀਂ ‘ਆਪ‘ ਦੀ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਹੁਕਮਾਂ ’ਤੇ ਪੁਲਸ ਨੇ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ’ਤੇ ਲਾਠੀਚਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇ ਬਾਵਜੂਦ ਧਰਨਾ ਸਥਾਨ ’ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਲਈ ਪੁਲਸ ਵਲੋਂ ਪੁਰਸ਼ ਮੁਲਾਜ਼ਮਾਂ ਨੂੰ ਡਿਊਟੀ ’ਤੇ ਲਾਉਣਾ ਨੈਤਿਕ ਤੌਰ ’ਤੇ ਗਲਤ ਹੈ। ਭਾਜਪਾ ਦੇ ਇਸ਼ਾਰੇ ’ਤੇ ਪੁਲਸ ਵਲੋਂ ਮਹਿਲਾ ਵਰਕਰਾਂ ’ਤੇ ਕੀਤੀ ਗਈ ਕਾਰਵਾਈ ਨਾਲ ਸਮੁੱਚਾ ਪੰਜਾਬ ਅਤੇ ਦੇਸ਼ ਸ਼ਰਮਸਾਰ ਹੋਇਆ ਹੈ। ਉਨ੍ਹਾਂ ਚੰਡੀਗੜ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉਚ ਪੱਧਰ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਕੋਲੋਂ 29 ਲੱਖ ਦਾ ਸੋਨਾ ਜ਼ਬਤ

‘ਆਪ’ ਨੇਤਾਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਾ ਦੇ ਸਮਰਥਨ ਤੇ ਦੇਸ਼ ਭਰ ਵਿਚ ਔਰਤਾਂ ’ਤੇ ਹੋ ਰਹੇ ਅੱਤਿਆਚਾਰਾਂ ਖਿਲਾਫ਼ ਆਪਣੀ ਆਵਾਜ਼ ਹਮੇਸ਼ਾ ਬੁਲੰਦ ਰੱਖੇਗੀ। ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਆਪਣੀਆਂ ਦਮਨਕਾਰੀ ਨੀਤੀਆਂ ਨਾਲ ਉਸ ਨੂੰ ਕਦੇ ਦਬਾ ਨਹੀਂ ਸਕਣਗੀਆਂ।


author

Bharat Thapa

Content Editor

Related News