ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ''ਚ ''ਆਪ'' ਵਰਕਰਾਂ ਨੇ ਕੱਢਿਆ ਕੈਂਡਲ ਮਾਰਚ

Thursday, Apr 24, 2025 - 03:38 AM (IST)

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ''ਚ ''ਆਪ'' ਵਰਕਰਾਂ ਨੇ ਕੱਢਿਆ ਕੈਂਡਲ ਮਾਰਚ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਦੀਨਾਨਗਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ, ਜੋ ਥਾਣਾ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਤਾਰਾਗੜ੍ਹ ਚੌਕ ਵਿੱਚ ਖਤਮ ਹੋਇਆ। ਇਸ ਦੌਰਾਨ ਆਪ ਦੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੱਲੋਂ ਕੈਂਡਲ ਮਾਰਚ ਦੀ ਅਗਵਾਈ ਕੀਤੀ ਗਈ। ਇਸ ਮੌਕੇ ਵਰਕਰਾਂ ਨੇ ਅੱਤਵਾਦ ਵਿਰੋਧੀ ਅਤੇ ਪਾਕਿਸਤਾਨ ਵਿਰੋਧੀ ਜ਼ੋਰਦਾਰ ਨਾਆਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ : ਪਹਿਲਗਾਮ ਹਮਲੇ ਪਿੱਛੋਂ ਸਰਕਾਰ ਦਾ ਵੱਡਾ ਫ਼ੈਸਲਾ, ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਅੰਦਰ ਛੱਡਣਾ ਹੋਵੇਗਾ ਭਾਰਤ

ਇਸ ਦੌਰਾਨ ਸੰਬੋਧਨ ਕਰਦਿਆਂ ਸ਼ਮਸ਼ੇਰ ਸਿੰਘ ਨੇ ਕਿਹਾ ਕਿ‌ ਇਸ ਵੇਲੇ‌ ਜੰਮੂ ਕਸ਼ਮੀਰ ਵਿੱਚ ਅੱਤਵਾਦ ਦੇ ਵਿਰੋਧ ਵਿੱਚ ਸਖਤ ਕਦਮ ਚੁੱਕਣ ਦੀ ਲੋੜ ਹੈ। ਪਹਿਲਗਾਮ ਵਿਖੇ ਹੋਇਆ ਹਮਲਾ ਬੇਹੱਦ ਘਿਨਾਉਣੀ ਹਰਕਤ ਹੈ। ਇਸ ਹਮਲੇ ਨੇ ਮਨੁੱਖਤਾ ਨੂੰ ਵੀ ਸ਼ਰਮਸਾਰ ਕੀਤਾ ਹੈ, ਕਿਉਂਕਿ ਅੱਤਵਾਦੀਆਂ ਵੱਲੋਂ ਉਹਨਾਂ ਦੇ ਨਾਂ ਪੁੱਛ-ਪੁੱਛ ਕੇ ਚੁਣ-ਚੁਣ ਕੇ ਮਾਰਿਆ ਗਿਆ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਅੱਤਵਾਦ ਅਤੇ ਪਾਕਿਸਤਾਨ ਖਿਲਾਫ ਸਰਜੀਕਲ ਸਟਰਾਈਕ ‌ ਜਿਹਾ ਕੋਈ ਸਖਤ ਕਦਮ ਚੁੱਕਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News