ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

Tuesday, Aug 25, 2026 - 10:34 AM (IST)

ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਸ੍ਰੀ ਅੱਚਲ ਸਾਹਿਬ (ਗੋਰਾ ਚਾਹਲ)- ਅੱਡਾ ਰੰਗੜ ਨੰਗਲ ਵਿਖੇ ਆੜ੍ਹਤੀਏ ਦੇ ਘਰ 'ਤੇ ਪੈਟਰੋਲ ਬੰਬ ਸੁੱਟਣ ਅਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਰੰਗੜ ਨੰਗਲ ਜੋ ਆੜ੍ਹਤ ਦਾ ਕੰਮ ਕਰਦਾ ਹੈ, ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਕੋਲ ਵਿਦੇਸ਼ ਗਿਆ ਹੋਇਆ ਹੈ। ਘਰ 'ਚ ਰਹਿੰਦੇ ਕਾਮੇ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਧਮਾਕੇ ਦੀ ਆਵਾਜ਼ ਆਈ ਅਤੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ 'ਤੇ ਥਾਣਾ ਰੰਗੜ ਨੰਗਲ ਦੀ ਪੁਲਸ ਮੌਕੇ 'ਤੇ ਪਹੁੰਚੀ। ਜਾਂਚ 'ਚ ਪਤਾ ਲੱਗਾ ਕਿ ਮਹਿਤਾ ਵਾਲੇ ਪਾਸੇ ਤੋਂ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੋਠੀ 'ਤੇ ਪੈਟਰੋਲ ਬੰਬ ਸੁੱਟਿਆ ਅਤੇ ਦੋ ਫਾਇਰ ਕਰਕੇ ਮਹਿਤਾ ਵਾਲੇ ਪਾਸੇ ਹੀ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਅੱਡਾ ਅੰਮੋ ਨੰਗਲ ਵਿਖੇ ਸ਼ਾਮ ਵੇਲੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਕਰਿਆਨਾ ਸਟੋਰ 'ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ, ਜਿਸ 'ਚ ਅਜੇ ਤੱਕ ਪੁਲਸ ਨੂੰ ਕੋਈ ਸਫਲਤਾ ਨਹੀਂ ਮਿਲੀ। ਲਗਾਤਾਰ ਦੂਜੀ ਵਾਰ ਹੋਈ ਫਾਇਰਿੰਗ ਦੀ ਘਟਨਾ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਦ ਥਾਣਾ ਰੰਗੜ ਨੰਗਲ ਦੇ SHO ਸੁਖਜਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਨਾ ਸਮਝਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News