ਬਾਲੀਵੁੱਡ ਸਟਾਰ ਅਭਿਸ਼ੇਕ ਬੱਚਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ (ਵੀਡੀਓ)

Friday, Mar 02, 2018 - 02:17 PM (IST)

ਅੰਮ੍ਰਿਤਸਰ — ਬਾਲੀਵੁੱਡ ਦੇ ਸੁਪਰਸਟਾਰ ਅਮਿਤਾਬ ਬੱਚਨ ਦੇ ਬੇਟੇ ਅਭਿਸ਼ੇਕ ਬੱਚਨ ਬੀਤੀ ਰਾਤ ਸਚ ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਾਠੀ ਗੁਰੂ ਘਰ 'ਚ ਇਲਾਹੀ ਕੀਰਤਨ ਸਵਰਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਘਰ ਦਾ ਲੰਗਰ ਵੀ ਛੱਕਿਆ ਤੇ ਲੰਗਰ ਘਰ 'ਚ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਦੌਰਾਨ ਅਭਿਸ਼ੇਕ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਸੈਲਫੀ ਵੀ ਲਈ। ਦੱਸਿਆ ਜਾ ਰਿਹਾ ਹੈ ਕਿ ਅਭਿਸ਼ੇਕ ਕੀਰਤਨ ਸਰਵਨ ਕਰਨ ਤੋਂ ਬਾਅਦ ਵਾਪਸ ਚਲੇ ਗਏ ਤੇ ਉਨ੍ਹਾਂ ਗੁਰੂ ਘਰ 'ਚ ਬਿਤਾਏ 40 ਮਿੰਟ ਦੇ ਸਮੇਂ 'ਚ ਮੀਡੀਆ ਤੋਂ ਦੂਰੀ ਬਣਾਈ ਰੱਖੀ।  


Related News