ਭਾਜਪਾ ਕੌਂਸਲਰ ਦੀ ਸਹੁਰਿਆਂ ਨੇ ਕੀਤੀ ਕੁੱਟਮਾਰ, ਤੋੜੀਆਂ ਲੱਤਾਂ

Friday, Aug 30, 2019 - 06:31 PM (IST)

ਭਾਜਪਾ ਕੌਂਸਲਰ ਦੀ ਸਹੁਰਿਆਂ ਨੇ ਕੀਤੀ ਕੁੱਟਮਾਰ, ਤੋੜੀਆਂ ਲੱਤਾਂ

ਅਬੋਹਰ (ਸੁਨੀਲ) - ਸਥਾਨਕ ਆਰੀਆ ਨਗਰੀ ’ਚ ਆਪਣੀ ਪਤਨੀ ਨੂੰ ਮਿਲਣ ਆਏ ਮਲੋਟ ਦੇ ਵਾਰਡ ਨੰ. 23 ਵਾਸੀ ਭਾਜਪਾ ਕੌਂਸਲਰ ਦੀ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਕੇ ਉਨ੍ਹਾਂ ਨੇ ਉਸ ਦੀ ਲੱਤਾਂ ਤੋੜ ਦਿੱਤੀਆਂ, ਜਿਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ। ਜ਼ਖਮੀ ਕੌਂਸਲਰ ਦੇ ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਸ ਨੇ ਜ਼ਖਮੀ ਭਾਜਪਾ ਕੌਂਸਲਰ ਦੇ ਬਿਆਨਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

PunjabKesari

ਸਰਕਾਰੀ ਹਸਪਤਾਲ ’ਚ ਇਲਾਜ ਅਧੀਨ ਰਾਜ ਕੁਮਾਰ ਸੋਲੰਕੀ ਪੁੱਤਰ ਬਨਵਾਰੀ ਲਾਲ ਨੇ ਦੱਸਿਆ ਕਿ ਉਸ ਦੀ ਪਤਨੀ ਆਸ਼ਾ ਘਰੇਲੂ ਝਗਡ਼ੇ ਕਰਕੇ ਬੱਚਿਆਂ ਸਮੇਤ ਪੇਕੇ ਆਈ ਹੋਈ ਸੀ। ਬੀਤੇ ਦਿਨ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਲੈਣ ਲਈ ਸਹੁਰੇ ਆਇਆ ਤਾਂ ਉਸ ਦੇ ਸਹੁਰੇ ਵਾਲਿਆਂ ਨੇ ਉਸ ’ਤੇ ਦੋਸ਼ ਲਾਉਂਦੇ ਹੋਏ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁਲਸ ਵਲੋਂ ਉਸ ਨੂੰ ਚਿਤਾਵਨੀ ਦੇ ਕੇ ਛੱਡਣ ਤੋਂ ਬਾਅਦ ਉਹ ਆਪਣੀ ਬੇਟੀ ਤੋਂ ਪੈਸੇ ਲੈਣ ਲਈ ਉਨ੍ਹਾਂ ਘਰ ਗਿਆ ਤਾਂ ਉਸ ਦੀ ਪਤਨੀ, ਸਹੁਰੇ ਵਾਲਿਆਂ ਅਤੇ ਹੋਰ ਰਿਸ਼ਤੇਦਾਰਾਂ ਨੇ ਬੁਰੀ ਤਰ੍ਹਾਂ ਕੁੱਟਦੇ ਹੋਏ ਉਸ ਦੀਆਂ ਲੱਤਾਂ ਤੋਡ਼ ਦਿੱਤੀਆਂ। ਨੇਡ਼ੇ-ਤੇਡ਼ੇ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ।  ਰਾਜ ਕੁਮਾਰ ਨੇ ਪੁਲਸ ਪ੍ਰਸ਼ਾਸਨ ਤੋਂ ਉਸਦੀ ਪਤਨੀ ਅਤੇ ਸਹੁਰੇ ਵਾਲਿਆਂ ’ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


author

rajwinder kaur

Content Editor

Related News