ਵੱਡੀ ਵਾਰਦਾਤ : ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ

Thursday, Jun 25, 2020 - 08:44 AM (IST)

ਵੱਡੀ ਵਾਰਦਾਤ : ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ

ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਦੇ ਸੀਤੋ ਰੋਡ 'ਤੇ ਦੇਰ ਰਾਤ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਖ਼ੌਫ਼ਨਾਕ ਵਾਰਦਾਤ : ਪਤੀ ਨੇ ਧੜ ਤੋਂ ਵੱਖ ਕੀਤਾ ਪਤਨੀ ਦਾ ਸਿਰ
PunjabKesariਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਫ਼ਾਜ਼ਿਲਕਾ ਸੀ.ਆਈ.ਡੀ. 'ਚ ਤਾਇਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਉਰਫ਼ ਲੱਕੀ ਰਾਤ ਕਰੀਬ 11.00 ਵਜੇ ਫ਼ੋਨ 'ਤੇ ਗੱਲ ਕਰਦੇ ਹੋਏ ਜਾ ਰਹੇ ਸਨ ਤਾਂ ਇਸ ਦੌਰਾਨ ਰਾਸਤੇ 'ਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਇਹ ਵੀ ਪੜ੍ਹੋਂ : ਬੇਰਹਿਮ ਨੂੰਹ ਦੀ ਕਰਤੂਤ, ਸੁੱਤੀ ਪਈ ਸੱਸ ਨੂੰ ਪੈਟਰੋਲ ਪਾ ਕੇ ਲਾਈ ਅੱਗ


author

Baljeet Kaur

Content Editor

Related News