ਆਰਥਿਕ ਤੰਗੀ ਦੇ ਚੱਲਦਿਆ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Tuesday, Jul 14, 2020 - 11:33 AM (IST)

ਆਰਥਿਕ ਤੰਗੀ ਦੇ ਚੱਲਦਿਆ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਬੀਤੀ ਰਾਤ ਪਿੰਡ ਬਹਾਵਲਵਾਸੀ ਵਾਸੀ ਇਕ ਨੌਜਵਾਨ ਨੇ ਆਰਥਿਕ ਤੰਗੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਇਹ ਵੀ ਪੜ੍ਹੋਂ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਕੋਰੋਨਾ ਮਰੀਜ਼ ਹੋਣ ਦੀ ਫੈਲੀ ਅਫ਼ਵਾਹ

ਜਾਣਕਾਰੀ ਅਨੁਸਾਰ ਮ੍ਰਿਤਕ ਸੁਖਮੰਦਰ ਪੁੱਤਰ ਗੁਰਬਚਨ ਸਿੰਘ (30) ਮਿਹਨਤ ਮਜ਼ਦੂਰੀ ਕਰਕੇ ਆਪਣਾ ਘਰ ਚਲਾਉਂਦਾ ਸੀ। ਉਸ ਨੇ ਪਿਤਾ ਨੂੰ ਵੀ ਕੁਝ ਦਿਖਾਈ ਨਹੀਂ ਦਿੰਦਾ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਆਰਥਿਕ ਤੰਗੀ ਦੇ ਚਲਦੇ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੇ ਗੁਆਂਢੀਆਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਕੋਲ ਕੇਵਲ ਇਕ ਹੀ ਕਮਰਾ ਸੀ, ਜਿਸਦੀ ਛੱਤ ਵੀ ਪਿਛਲੇ ਕਾਫੀ ਸਮੇਂ ਤੋਂ ਡਿੱਗੀ ਹੋਈ ਸੀ ਅਤੇ ਉਹ ਘਰ 'ਚ ਬਿਨਾਂ ਛੱਤ ਦੇ ਹੀ ਰਹਿ ਰਹੇ ਸੀ। ਸਵੇਰੇ ਘਟਨਾ ਦਾ ਪਤਾ ਚਲਣ 'ਤੇ ਨੇੜੇ-ਤੇੜੇ ਦੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਚ ਰਖਵਾਇਆ ਹੈ।

ਇਹ ਵੀ ਪੜ੍ਹੋਂ : ਵੱਡੀ ਵਾਰਦਾਤ: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ


author

Baljeet Kaur

Content Editor

Related News