ਇਨਸਾਨੀਅਤ ਸ਼ਰਮਸਾਰ: ਹਵਸ ਦੇ ਅੰਨ੍ਹੇ ਨੇ 7 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

Friday, Jul 10, 2020 - 09:42 AM (IST)

ਇਨਸਾਨੀਅਤ ਸ਼ਰਮਸਾਰ: ਹਵਸ ਦੇ ਅੰਨ੍ਹੇ ਨੇ 7 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਅਬੋਹਰ (ਸੁਨੀਲ) : ਥਾਣਾ ਬਹਾਵਵਾਲਾ ਪੁਲਸ ਨੇ ਇਕ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਕਰ ਰਹੇ ਹਨ।

ਇਹ ਵੀ ਪੜ੍ਹੋਂ : ਦਿਲ ਦਹਿਲਾਉਣ ਵਾਲੀ ਵਾਰਦਾਤ: ਨਸ਼ੇੜੀ ਪੁੱਤ ਨੇ ਪਿਓ ਦਾ ਪੱਥਰ ਮਾਰ-ਮਾਰ ਕੇ ਕੀਤਾ ਕਤਲ

ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਬੱਚੀ ਦੇ ਪਿਤਾ ਨੇ ਦੱਸਿਆ ਕਿ ਐਤਵਾਰ 5 ਜੁਲਾਈ ਨੂੰ ਦੁਪਹਿਰ 4-5 ਵੱਜੇ ਉਸ ਦੀ 7 ਸਾਲਾ ਬੇਟੀ ਘਰ ਨੇੜੇ ਹੀ ਖੇਡ ਰਹੀ ਸੀ। ਉਦੋਂ ਹੀ ਜੋਧਾ ਪੁੱਤਰ ਤਰਸੇਮ ਸਿੰਘ ਵਾਸੀ ਝੂਰੜਖੇੜਾ ਉਸ ਦੀ ਮਾਸੂਮ ਬੇਟੀ ਨੂੰ ਵਰਗਲਾ ਕੇ ਆਪਣੇ ਨਾਲ ਪਿੰਡ ਦੇ ਸਰਕਾਰੀ ਸਕੂਲ 'ਚ ਲੈ ਗਿਆ, ਜਿਥੇ ਉਸ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਬੱਚੀ ਦੀਆਂ ਚੀਕਾਂ ਸੁਣ ਕੇ ਪੀੜਤ ਬੱਚੀ ਦੀ ਮਾਤਾ ਮੌਕੇ 'ਤੇ ਪਹੁੰਚੀ ਤਾਂ ਮੁਲਜ਼ਮ ਜੋਧਾ ਬੱਚੀ ਨੂੰ ਛੱਡ ਕੇ ਫਰਾਰ ਹੋ ਗਿਆ। ਥਾਣਾ ਬਹਾਵਵਾਲਾ ਪੁਲਸ ਨੇ ਜੋਧਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾ ਫਾਜ਼ਿਲਕਾ 'ਚ ਇਕ ਵਿਅਕਤੀ ਵਲੋਂ ਪਸ਼ੂ ਦੀ ਦੇਖ-ਭਾਲ ਕਰ ਰਹੀ ਜਨਾਨੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਥਾਣਾ ਸਦਰ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ 30 ਜੂਨ ਦੀ ਰਾਤ ਕਰੀਬ 9 ਵਜੇ ਉਹ ਆਪਣੇ ਪਸ਼ੂਆਂ ਦੀ ਦੇਖਭਾਲ ਕਰ ਰਹੀ ਸੀ। ਇਸੇ ਦੌਰਾਨ ਜਗਜੀਤ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਢਾਣੀ ਦਿੱਲੀ ਉਸ ਦੀ ਬਾਂਹ ਫੜ ਕੇ ਧੱਕੇ ਨਾਲ ਘਸੀਟਦਾ ਹੋਇਆ ਸੁੰਨਸਾਨ ਜਗ੍ਹਾ 'ਤੇ ਲੈ ਗਿਆ, ਜਿਥੇ ਉਸ ਨਾਲ ਜਬਰ ਕੀਤਾ। ਪੁਲਸ ਨੇ ਦੋਸ਼ੀ ਵਿਰੁੱਧ ਧਾਰਾ 376, 511, 323 ਤਹਿਤ ਮੁਕਦਮਾ ਦਰਜ ਕਰ ਲਿਆ ਹੈ।


author

Baljeet Kaur

Content Editor

Related News