ਇਸ ਨੂੰ ਕਹਿੰਦੇ ਚਮਤਕਾਰ, ਅਬੋਹਰ 'ਚ ਵਾਪਰੇ ਹਾਦਸੇ ਬਾਰੇ ਸੁਣ ਨਹੀਂ ਹੋਵੇਗਾ ਯਕੀਨ
Saturday, Jul 19, 2025 - 11:58 AM (IST)

ਅਬੋਹਰ (ਸੁਨੀਲ ਨਾਗਪਾਲ) : ਅਬੋਹਰ-ਮਲੋਟ ਰੋਡ 'ਤੇ ਜ਼ਬਰਦਸਤ ਹਾਦਸਾ ਵਾਪਰ ਗਿਆ। ਜਨਮਦਿਨ ਮਨਾਉਣ ਲਈ ਕੇਕ ਲੈ ਕੇ ਆ ਰਹੇ ਨੌਜਵਾਨਾਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਪਲਟੀਆ ਖਾਂਦੀ ਹੋਈ ਪੁੱਠੀ ਹੋ ਗਈ। ਇਹ ਹਾਦਸਾ ਅਬੋਹਰ-ਮਲੋਟ ਰੋਡ 'ਤੇ ਬੀਤੀ ਰਾਤ ਵਾਪਰਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆ ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ
ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ 11.30 ਤੋਂ ਬਾਅਦ ਵਾਪਰਿਆ। ਕਾਰ ਦੀ ਰਫ਼ਤਾਰ ਬੇਹੱਦ ਤੇਜ਼ ਸੀ ਅਤੇ ਕਾਰ ਅੱਗੇ ਅਚਾਨਕ ਮੋਟਰਸਾਈਕਲ ਸਵਾਰ ਆ ਗਿਆ। ਜਿਸ ਕਰਕੇ ਕਾਰ ਸਵਾਰ ਨੌਜਵਾਨ ਕੋਲੋਂ ਕਾਰ ਸੰਭਲੀ ਨਹੀਂ ਅਤੇ ਇਹ ਹਾਦਸਾ ਵਾਪਰ ਗਿਆ। ਕਾਰ ਦਰੱਖਤ ਵਿਚ ਇੰਨੀ ਜ਼ੋਰ ਦੀ ਵੱਜੀ ਕਿ ਕਾਰ ਚਕਨਾਚੂਰ ਹੋ ਗਈ। ਜਦਕਿ ਵਿਚ ਬੈਠੇ ਤਿੰਨ ਨੌਜਵਾਨਾਂ ਦਾ ਵਾਲ-ਵਾਲ ਬਚਾਅ ਹੋ ਗਿਆ, ਨੌਜਵਾਨਾਂ ਨੇ ਮਾਮੂਲੀ ਸੱਟਾਂ ਲੱਗੀਆਂ ਹਨ। ਤਿੰਨੇ ਨੌਜਵਾਨ ਬੱਲੂਆਣਾ ਹਲਕਾ ਦੇ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਦੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : Punjab ਦੇ ਇਨ੍ਹਾਂ ਪਿੰਡਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e